ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ

898
Share

ਲੁਧਿਆਣਾ, 19 ਜੁਲਾਈ (ਪੰਜਾਬ ਮੇਲ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਹਰਾਂ ਅਨੁਸਾਰ 19 ਤੋਂ 21 ਜੁਲਾਈ ਤੱਕ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਸੰਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਲੁਧਿਆਣਾ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਮੁਹਾਲੀ ਅਤੇ ਕਪੂਰਥਲਾ ਦੇ ਨੇੜਲੇ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰੀ ਬਰਸਾਤ ਦੀ ਚਿਤਾਵਨੀ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਵੀ ਫਸਲਾਂ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਵਿਭਾਗ ਦੇ ਅਨੁਮਾਨ ਮੁਤਾਬਕ 19 ਤੇ 20 ਜੁਲਾਈ ਨੂੰ ਭਾਰੀ ਮੀਂਹ ਪੈ ਸਕਦਾ ਹੈ, ਜਦਕਿ 21 ਜੁਲਾਈ ਨੂੰ ਘੱਟ ਮੀਂਹ ਪਵੇਗਾ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੋਗਾ, ਮੁਕਤਸਰ ਸਾਹਿਬ ਅਤੇ ਬਠਿੰਡਾ ‘ਚ 19 ਤੇ 20 ਜੁਲਾਈ ਨੂੰ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। 19 ਜੁਲਾਈ ਐਤਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲਿਆਂ ‘ਚ ਕਾਲੇ ਬੱਦਲ ਛਾਏ ਰਹੇ, ਜਦਕਿ ਕਈ ਥਾਈਂ ਹਲਕਾ ਮੀਂਹ ਵੀ ਪਿਆ ਹੈ।


Share