ਮੰਕੀਪੌਕਸ ਤੋਂ ਘਬਰਾਉਣ ਜਾਂ ਡਰਨ ਦੀ ਕੋਈ ਲੋੜ ਨਹੀਂ: ਕੇਂਦਰੀ ਸਿਹਤ ਮੰਤਰੀ

63
Share

ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿਚ ਹੁਣ ਤੱਕ ਮੰਕੀਪੌਕਸ ਦੇ ਅੱਠ ਮਾਮਲੇ ਸਾਹਮਣੇ ਆਏ ਹਨ ਅਤੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਨਿਗਰਾਨੀ ਕੀਤੀ ਜਾ ਰਹੀ ਹੈ। ਰਾਜ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਮੰਕੀਪੌਕਸ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੰਦਿਆਂ ਸ਼੍ਰੀ ਮਾਂਡਵੀਆ ਨੇ ਇਹ ਵੀ ਕਿਹਾ ਕਿ ਘਬਰਾਉਣ ਜਾਂ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਹ ਕੋਵਿਡ-19 ਦੀ ਬਿਮਾਰੀ ਜਿੰਨੀ ਤੇਜ਼ੀ ਨਾਲ ਨਹੀਂ ਫੈਲਦੀ, ਸਗੋਂ ਨਜ਼ਦੀਕੀ ਸੰਪਰਕ ਨਾਲ ਹੀ ਫੈਲਦੀ ਹੈ।

Share