ਮੱਧ ਪ੍ਰਦੇਸ਼ ਵਿਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿਚ ਸਿੱਧੂ ਨੂੰ ਮਿਲੀ ਜਗ੍ਹਾ

529
Share

ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਮੇਲ)-  ਕਾਂਗਰਸ ਹਾਈਕਮਾਨ ਨੇ ਮੱਧ ਪ੍ਰਦੇਸ਼ ਵਿਚ ਹੋਣ ਵਾਲੀ ਜ਼ਿਮਨੀ ਚੋਣਾਂ ਦੇ ਲਈ ਅਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪਾਰਟੀ ਦੇ 30 ਨੇਤਾਵਾਂ ਨੂੰ ਜਗ੍ਹਾ ਦਿੱਤੀ ਗਈ ਹੈ। ਖ਼ਾਸ ਗੱਲ ਇਹ ਹੈ ਕਿ ਪਾਰਟੀ ਨੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਹੈ। ਲੇਕਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੂਚੀ ਵਿਚ ਸ਼ਾਮਲ ਨਹੀਂ ਕੀਤਾ।

ਇਸ ਤੋਂ ਪਹਿਲਾਂ ਕਾਂਗਰਸ ਨੇ ਬਿਹਾਰ ਚੋਣਾਂ ਵਿਚ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਸੀ। 30 ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 11ਵੇਂ ਸਥਾਨ ‘ਤੇ ਸ਼ਾਮਲ ਕੀਤਾ ਗਿਆ ਸੀ। ਜਦ ਕਿ 2017 ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲਈ ਮਹੱਤਵਪੂਰਣ ਚਿਹਰਾ ਰਹੇ ਸਿੱਧੂ ਨੂੰ ਲਿਸਟ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ। ਰਾਹੁਲ ਗਾਂਧੀ ਦੀ ਖੇਤੀ ਬਚਾਓ ਯਾਤਰਾ ਦੌਰਾਨ ਮੋਗਾ ਦੀ ਰੈਲੀ ਵਿਚ ਸਿੱਧੂ ਨੇ ਅਪਣੀ ਹੀ ਸਰਕਾਰ ਨੂੰ ਘੇਰਿਆ ਸੀ। ਤਦ ਕਿਆਸ ਲਾਏ ਜਾ ਰਹੇ ਸੀ ਕਿ ਹੋ ਸਕਦਾ ਇਸੇ ਕਾਰਨ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਲਿਸਟ ਤੋਂ ਸਿੱਧੂ ਦਾ ਨਾਂ ਗਾਇਬ ਸੀ। ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਲਿਸਟ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਜਗ੍ਹਾ ਦਿੱਤੀ ਸੀ।


Share