#INDIA

ਮੱਧ ਪ੍ਰਦੇਸ਼ ਅਸੈਂਬਲੀ ਚੋਣਾਂ ਲਈ ਭਾਜਪਾ ਨੇ ਤੋਮਰ ਸਣੇ ਤਿੰਨ ਕੇਂਦਰੀ ਮੰਤਰੀਆਂ ਨੂੰ ਐਲਾਨਿਆ ਉਮੀਦਵਾਰ

ਨਵੀਂ ਦਿੱਲੀ, 25 ਸਤੰਬਰ (ਪੰਜਾਬ ਮੇਲ)- ਭਾਜਪਾ ਨੇ ਕੇਂਦਰੀ ਮੰਤਰੀਆਂ ਨਰੇਂਦਰ ਸਿੰਘ ਤੋਮਰ, ਪ੍ਰਹਿਲਾਦ ਸਿੰਘ ਪਟੇਲ ਤੇ ਫੱਗਣ ਸਿੰਘ ਕੁਲਸਤੇ ਤੇ ਪਾਰਟੀ ਨਾਲ ਸਬੰਧਤ ਕਈ ਸੰਸਦ ਮੈਂਬਰਾਂ ਨੂੰ ਮੱਧ ਪ੍ਰਦੇਸ਼ ਅਸੈਂਬਲੀ ਚੋਣਾਂ ਲਈ ਆਪਣੇ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ। ਭਾਜਪਾ ਵੱਲੋਂ ਅੱਜ ਜਾਰੀ 39 ਉਮੀਦਵਾਰਾਂ ਦੀ ਦੂਜੀ ਸੂਚੀ ਇਨ੍ਹਾਂ ਆਗੂਆਂ ਦੇ ਨਾਂ ਸ਼ਾਮਲ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੈਵਰਗੀਆ ਇੰਦੌਰ-1 ਤੋਂ ਚੋਣ ਲੜਨਗੇ।

Leave a comment