ਯੂਕਰੇਨ-ਰੂਸ ਜੰਗ: ਕੀਵ ’ਚ ਭਾਰਤੀ ਵਿਦਿਆਰਥੀ ਗੋਲੀਆਂ ਲੱਗਣ ਕਾਰਨ ਹੋਇਆ ਜ਼ਖਮੀ

252
Share

ਨਵੀਂ ਦਿੱਲੀ, 4 ਮਾਰਚ (ਪੰਜਾਬ ਮੇਲ)- ਯੂਕਰੇਨ ਦੀ ਰਾਜਧਾਨੀ ਕੀਵ ਵਿਚ ਭਾਰਤੀ ਵਿਦਿਆਰਥੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ ਜ਼ਖਮੀ ਵਿਦਿਆਰਥੀ ਦਾ ਨਾਂ ਹਰਜੋਤ ਸਿੰਘ ਹੈ ਅਤੇ ਉਸ ਦਾ ਪਰਿਵਾਰ ਦਿੱਲੀ ਦੇ ਛਤਰਪੁਰ ਵਿਖੇ ਰਹਿੰਦਾ ਹੈ। ਹਰਜੋਤ ਦੀ ਹਾਲਤ ਸਥਿਰ ਹੈ। ਜਾਣਕਾਰੀ ਮੁਤਾਬਕ ਉਸ ਦੀ ਲੱਤ ਅਤੇ ਛਾਤੀ ’ਚ ਗੋਲੀਆਂ ਲੱਗੀਆਂ ਹਨ। ਇਸ ਗੱਲ ਦੀ ਜਾਣਕਾਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀ.ਕੇ. ਸਿੰਘ ਨੇ ਸ਼ੁੱਕਰਵਾਰ ਨੂੰ ਦਿੱਤੀ। ਉਹ ਇਸ ਸਮੇਂ ਜੰਗ ਪ੍ਰਭਾਵਿਤ ਯੂਕਰੇਨ ਵਿਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਆਪਣੇ ਗੁਆਂਢੀ ਦੇਸ਼ ਪੋਲੈਂਡ ਵਿਚ ਹਨ। ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ, ‘ਅੱਜ ਸਾਨੂੰ ਪਤਾ ਲੱਗਾ ਹੈ ਕਿ ਕੀਵ ਛੱਡ ਰਹੇ ਇਕ ਵਿਦਿਆਰਥੀ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸ ਨੂੰ ਵਾਪਸ ਕੀਵ ਲਿਜਾਇਆ ਗਿਆ ਹੈ। ਜੰਗ ਵਿਚ ਅਜਿਹਾ ਹੁੰਦਾ ਹੈ।’

Share