ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਇਦ ਦਾ ਦੇਹਾਂਤ

46
Share

ਨਵੀਂ ਦਿੱਲੀ, 13 ਮਈ (ਪੰਜਾਬ ਮੇਲ)- ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਇਦ ਦਾ ਅੱਜ ਦੇਹਾਂਤ ਹੋ ਗਿਆ। ਇਸ ਕਾਰਨ ਯੂ.ਏ.ਈ. ਵਿਚ 40 ਦਿਨ ਦਾ ਕੌਮੀ ਸੋਗ ਐਲਾਨਿਆ ਗਿਆ ਹੈ। ਇਸ ਮੌਕੇ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ। ਤਿੰਨ ਦਿਨ ਤਕ ਸਾਰੇ ਸਰਕਾਰੀ ਦਫਤਰ ਤੇ ਕੇਂਦਰੀ ਅਦਾਰੇ ਬੰਦ ਰਹਿਣਗੇ। ਇਨ੍ਹਾਂ ਵਿਚ ਨਿੱਜੀ ਖੇਤਰ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ 2 ਨਵੰਬਰ 2004 ਨੂੰ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਰਾਸ਼ਟਰਪਤੀ ਤੇ ਆਬੂਧਾਬੀ ਦਾ ਸ਼ਾਸਕ ਚੁਣਿਆ ਗਿਆ ਸੀ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੇਖ ਖਲੀਫਾ ਦੇ ਦੇਹਾਂਤ ‘ਤੇ ਸ਼ੋਕ ਜਤਾਇਆ ਹੈ। ਭਾਰਤ ਸਰਕਾਰ ਨੇ ਉਨ੍ਹਾਂ ਦੇ ਦੇਹਾਂਤ ‘ਤੇ ਸ਼ਨਿੱਚਰਵਾਰ ਨੂੰ ਇਕ ਦਿਨ ਦਾ ਕੌਮੀ ਸੋਗ ਐਲਾਨਿਆ ਹੈ।


Share