ਯੂ.ਐੱਸ. ਏਅਰ ਕੁਆਲਟੀ ਇੰਡੈਕਸ ਵੱਲੋਂ ਜਾਰੀ ਅੰਕੜਿਆਂ ‘ਚ ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

542
Share

-ਨਵੀਂ ਦਿੱਲੀ ਦੂਜੇ ਤੇ ਕਾਠਮੰਡੂ ਤੀਜੇ ਸਥਾਨ ‘ਤੇ
ਲਾਹੌਰ/ਨਵੀਂ ਦਿੱਲੀ, 30 ਨਵੰਬਰ (ਪੰਜਾਬ ਮੇਲ)-ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ ਦੁਨੀਆਂ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਸਿਖਰ ‘ਤੇ ਰਿਹਾ ਹੈ। ਯੂ.ਐੱਸ. ਏਅਰ ਕੁਆਲਟੀ ਇੰਡੈਕਸ (ਏਕਿਊਆਈ) ਵੱਲੋਂ ਅੱਜ ਹਵਾ ਪ੍ਰਦੂਸ਼ਣ ਸਬੰਧੀ ਜਾਰੀ ਅੰਕੜਿਆਂ ਮੁਤਾਬਕ, ‘ਪਾਕਿਸਤਾਨ ਦੀ ਸੱਭਿਆਚਾਰਕ ਰਾਜਧਾਨੀ ਲਾਹੌਰ ਨੂੰ ਦੁਨੀਆਂ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ।’ ਇਡੈਕਸ ਅਨੁਸਾਰ ਲਾਹੌਰ ‘ਚ ਪ੍ਰਦੂਸ਼ਕ ਤੱਤ (ਪੀਐੱਮ) ਦਰਜਾ 423 ਰਿਹਾ। ਏਕਿਊਆਈ ਦੀ ਸੂਚੀ ‘ਚ ਪਾਕਿਸਤਾਨ ਦੀ ਵਿੱਤੀ ਰਾਜਧਾਨੀ ਕਰਾਚੀ ਨੂੰ ਸੱਤਵਾਂ ਸਥਾਨ ‘ਤੇ ਰੱਖਿਆ ਗਿਆ ਹੈ। ਭਾਰਤ ਦੀ ਰਾਜਧਾਨੀ ਦਿੱਲੀ ਨੂੰ 229 ਪੀਐੱਮ ਨਾਲ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ‘ਚ ਦੂਜੇ ਸਥਾਨ ‘ਤੇ ਰੱਖਿਆ ਗਿਆ ਹੈ। ਜਦਕਿ ਨੇਪਾਲ ਦੀ ਰਾਜਧਾਨੀ ਕਾਠਮੰਡੂ ਨੂੰ 178 ਪੀਐੱਮ ਨਾਲ ਦੁਨੀਆਂ ਦਾ ਤੀਜਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਗਿਣਿਆ ਗਿਆ ਹੈ।


Share