#AMERICA

ਯੂ.ਐੱਸ. ਸੈਨੇਟਰ ਕੋਰੀ ਬੁੱਕਰ, ਜਸਪ੍ਰੀਤ ਸਿੰਘ ਅਟਾਰਨੀ ਦੇ ਦਫਤਰ ਪਹੁੰਚੇ

ਅਮਰੀਕਾ ਦੀ ਇਮੀਗ੍ਰੇਸ਼ਨ ਅਤੇ ਸਿੱਖ ਮਸਲਿਆਂ ਬਾਰੇ ਹੋਏ ਵਿਚਾਰ
ਸੈਕਰਾਮੈਂਟੋ, 8 ਮਈ (ਪੰਜਾਬ ਮੇਲ)- ਯੂ.ਐੱਸ. ਸੈਨੇਟਰ ਕੋਰੀ ਬੁੱਕਰ ਉੱਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਦੇ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਲਕ ਗਰੋਵ ਦੀ ਮੇਅਰ ਬੌਬੀ ਸਿੰਘ ਐਲਨ, ਵਾਈਸ ਮੇਅਰ ਰਾਡ ਬਰਿਊਅਰ, ਗੁਰਜਤਿੰਦਰ ਸਿੰਘ ਰੰਧਾਵਾ, ਗੁਲਿੰਦਰ ਗਿੱਲ, ਗੁਰਚਰਨ ਸਿੰਘ ਬਸਰਾ, ਮਕਸੂਦ ਅਲੀ ਅਤੇ ਆਸਿਫ ਮਹਿਮੂਦ ਹਾਜ਼ਰ ਸਨ।

ਯੂ.ਐੱਸ. ਸੈਨੇਟਰ ਕੋਰੀ ਬੁੱਕਰ ਨਾਲ ਗੱਲਬਾਤ ਕਰਦੇ ਹੋਏ ਜਸਪ੍ਰੀਤ ਸਿੰਘ ਅਟਾਰਨੀ।

ਇਸ ਦੌਰਾਨ ਜਸਪ੍ਰੀਤ ਸਿੰਘ ਅਟਾਰਨੀ ਨੇ ਅਮਰੀਕਾ ਵਿਚ ਇਮੀਗ੍ਰੇਸ਼ਨ ਸੰਬੰਧੀ ਬਹੁਤ ਸਾਰੇ ਮਸਲੇ ਸੈਨੇਟਰ ਕੋਰੀ ਬੁੱਕਰ ਦੇ ਸਨਮੁੱਖ ਰੱਖੇ, ਜਿਨ੍ਹਾਂ ਵਿਚ ਇਮੀਗ੍ਰੇਸ਼ਨ ‘ਚ ਪੈਦਾ ਹੋਏ ਬੈਕਲਾਗ ਨੂੰ ਤੇਜ਼ ਕਰਨਾ, ਕੋਵਿਡ ਅਤੇ ਹੋਰ ਕਾਰਨਾਂ ਕਰਕੇ ਪਿੱਛੇ ਪਏ ਕੇਸਾਂ ਨੂੰ ਜਲਦ ਨਿਪਟਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫੈਮਿਲੀ ਕੇਸ ਬਹੁਤ ਪਿੱਛੇ ਪੈ ਗਏ ਹਨ, ਜਿਸ ਕਰਕੇ ਪਰਿਵਾਰਾਂ ਨੂੰ ਬੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਅਟਾਰਨੀ ਜਸਪ੍ਰੀਤ ਸਿੰਘ ਨੇ ਪਿਛਲੇ ਦਿਨਾਂ ਦੌਰਾਨ ਅਮਰੀਕਾ ਅਤੇ ਕੈਨੇਡਾ ਵਿਚ ਸਿੱਖਾਂ ‘ਤੇ ਹੋ ਰਹੇ ਹਮਲਿਆਂ ਬਾਰੇ ਵੀ ਸੈਨੇਟਰ ਕੋਰੀ ਬੁੱਕਰ ਨੂੰ ਜਾਣਕਾਰੀ ਦਿੱਤੀ ਗਈ, ਜਿਸ ਨੂੰ ਉਨ੍ਹਾਂ ਨੇ ਬੜੇ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਲਈ ਵਿਸ਼ੇਸ਼ ਕਦਮ ਚੁੱਕਣਗੇ।
ਜ਼ਿਕਰਯੋਗ ਹੈ ਕਿ ਸੈਨੇਟਰ ਕੋਰੀ ਬੁੱਕਰ ਨੇ ਹਮੇਸ਼ਾ ਹੀ ਵਿਦੇਸ਼ੀ ਮਾਮਲਿਆਂ ਬਾਰੇ ਅਤੇ ਸਥਾਨਕ ਸੁਰੱਖਿਆ ਬਾਰੇ ਮੁੱਦੇ ਉਠਾਏ ਹਨ।