ਨਵੀਂ ਦਿੱਲੀ, 13 ਸਤੰਬਰ (ਪੰਜਾਬ ਮੇਲ)- ਇੰਗਲੈਂਡ ਵਿਚ ਭਾਰਤੀ ਅੰਬੈਸੀ ‘ਤੇ ਕੀਤੇ ਹਮਲੇ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰੀ ਜਾਂਚ ਏਜੰਸੀ (ਐੱਨ.ਆਈ.ਏ.) ਇਸ ਮਾਮਲੇ ਦੀ ਪੜਤਾਲ ਕਰ ਰਹੀ ਸੀ, ਜਿਸ ਦੇ ਹੱਥ ਵੱਡੇ ਤੱਥ ਲੱਗੇ ਹਨ। ਐੱਨ.ਆਈ.ਏ. ਨੇ ਇੰਗਲੈਂਡ ਵਿਚ ਭਾਰਤੀ ਅੰਬੈਸੀ ‘ਤੇ ਹਮਲਾ ਕਰਨ ਵਾਲੇ ਖਾਲਿਸਤਾਨੀ ਸਮਰਥਕਾਂ ਦੀ ਪਛਾਣ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਦੀ ਇਸ ਲਿਸਟ ਵਿਚ 19 ਖਾਲਿਸਤਾਨੀ ਸਮਰਥਕਾਂ ਦਾ ਨਾਮ ਹੈ। ਦੂਜੇ ਪਾਸੇ ਅਮਰੀਕਾ ਦੇ ਸਾਨ ਫਰਾਂਸਿਸਕੋ ‘ਚ ਭਾਰਤੀ ਅੰਬੈਸੀ ‘ਤੇ ਕੀਤੇ ਗਏ ਹਮਲੇ ‘ਚ ਵੀ ਐੱਨ.ਆਈ.ਏ. ਨੇ 4 ਖਾਲਿਸਤਾਨੀ ਸਮਰਥਕਾਂ ਦੀ ਪਛਾਣ ਕੀਤੀ ਹੈ।