ਯੂ.ਪੀ. ਚੋਣਾਂ: ਬਿਜਨੌਰ ਤੋਂ ਆਰ.ਐੱਲ.ਡੀ. ਦੇ ਉਮੀਦਵਾਰ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ

123
Share

ਬਿਜਨੌਰ (ਯੂਪੀ), 5 ਫਰਵਰੀ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਦੇ ਬਿਜਨੌਰ ਵਿਧਾਨ ਸਭਾ ਹਲਕੇ ਤੋਂ ਰਾਸ਼ਟਰੀ ਲੋਕ ਦਲ (ਆਰ.ਐੱਲ.ਡੀ.) ਦੇ ਉਮੀਦਵਾਰ ਖ਼ਿਲਾਫ਼ ਚੋਣ ਪ੍ਰਚਾਰ ਦੌਰਾਨ ਕਥਿਤ ਤੌਰ ’ਤੇ ਪਾਕਿਸਤਾਨ ਪੱਖੀ ਨਾਅਰੇਬਾਜ਼ੀ ਕਰਨ ਦੇ ਦੋਸ਼ ਹੇਠ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਕੁਝ ਦਿਨ ਪਹਿਲਾਂ ਬਿਜਨੌਰ ਵਿਧਾਨ ਸਭਾ ਹਲਕੇ ਤੋਂ ਆਰ.ਐੱਲ.ਡੀ. ਉਮੀਦਵਾਰ ਨੀਰਜ ਚੌਧਰੀ ਦਾ ਘਰ-ਘਰ ਪ੍ਰਚਾਰ ਕਰਨ ਦਾ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿਚ ਕੁਝ ਲੋਕ ਕਥਿਤ ਤੌਰ ’ਤੇ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਂਦੇ ਸੁਣੇ ਗਏ ਸਨ।

Share