ਯੂ.ਪੀ. ਸਰਕਾਰ ਵੱਲੋਂ ਅਯੁੱਧਿਆ ’ਚ ਜ਼ਮੀਨਾਂ ਹਥਿਆਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ

254
Share

ਲਖਨਊ, 23 ਦਸੰਬਰ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਸਰਕਾਰ ਨੇ ਅਯੁੱਧਿਆ ਵਿੱਚ ਜਿਥੇ ਰਾਮ ਮੰਦਰ ਉਸਾਰਿਆ ਜਾਣਾ ਹੈ, ਉਸ ਦੇ ਨੇੜੇ ਕੁਝ ਭਾਜਪਾ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਵੱਲੋਂ ਜ਼ਮੀਨ ਹਥਿਆਉਣ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉੱਤਰ ਪ੍ਰਦੇਸ਼ ਦੇ ਐਡੀਸ਼ਨਲ ਚੀਫ ਸਕੱਤਰ (ਸੂਚਨਾ) ਨਵਨੀਤ ਸਹਿਗਲ ਨੇ ਦੱਸਿਆ ਕਿ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੇ ਰੈਵੀਨਿਊ ਵਿਭਾਗ ਨੂੰ ਹੁਕਮ ਦਿੱਤੇ ਹਨ ਕਿ ਇਸ ਮਾਮਲੇ ਡੂੰਘਾਈ ਨਾਲ ਜਾਂਚ ਕੀਤੀ ਜਾਵੇ।

Share