ਰਣਜੀਤ ਸਿੰਘ ਕਤਲ ਮਾਮਲੇ ’ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ

382
Share

-ਅਦਾਲਤ ਵੱਲੋਂ ਡੇਰਾ ਮੁਖੀ ’ਤੇ 31 ਲੱਖ ਰੁਪਏ ਦਾ ਜੁਰਮਾਨਾ
ਪੰਚਕੂਲਾ, 18 ਅਕਤੂਬਰ (ਪੰਜਾਬ ਮੇਲ)- ਪੰਚਕੂਲਾ ’ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਤਲ ਨੇ ਸਾਲ 2002 ’ਚ ਇਕ ਡੇਰਾ ਪ੍ਰੇਮੀ ਰਣਜੀਤ ਸਿੰਘ ਦਾ ਕਤਲ ਕਰਨ ਦੇ ਦੋਸ਼ ਹੇਠ ਅੱਜ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਵੱਲੋਂ ਰਾਹ ਰਹੀਮ ਨੂੰ 31 ਲੱਖ ਰੁਪਏ ਅਤੇ ਬਾਕੀ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ। ਸੀ.ਬੀ.ਆਈ. ਦੇ ਵਕੀਲ ਵੱਲੋਂ ਰਾਮ ਰਹੀਮ ਤੇ ਇਸ ਕੇਸ ਦੇ ਹੋਰਨਾਂ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ। ਸੀ.ਬੀ.ਆਈ. ਦੇ ਵਿਸ਼ੇਸ਼ ਜੱਜ ਡਾ. ਸੁਸ਼ੀਲ ਕੁਮਾਰ ਗਰਗ ਨੇ 8 ਅਕਤੂਬਰ ਨੂੰ ਰਣਜੀਤ ਸਿੰਘ ਕਤਲ ਕੇਸ ’ਚ ਗੁਰਮੀਤ ਰਾਮ ਰਹੀਮ, ਕਿ੍ਰਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸਬਦਿਲ ਸਿੰਘ ਨੂੰ ਆਈ.ਪੀ.ਸੀ. ਦੀ ਧਾਰਾ 302 (ਹੱਤਿਆ) ਅਤੇ 120ਬੀ (ਅਪਰਾਧਿਕ ਸਾਜ਼ਿਸ਼) ਤਹਿਤ ਦੋਸ਼ੀ ਠਹਿਰਾਇਆ ਸੀ।¿;
ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਉਸ ਦੇ ਜੱਦੀ ਪਿੰਡ ਖਾਨਪੁਰ ਕੌਲੀਆਂ, ਜ਼ਿਲ੍ਹਾ ਕੁਰੂਕਸ਼ੇਤਰ ਵਿਚ ਗੋਲੀ ਮਾਰ ਦਿੱਤੀ ਗਈ ਸੀ।
ਇਸ ਦੌਰਾਨ ਰਣਜੀਤ ਸਿੰਘ ਕਤਲ ਕੇਸ ਦਾ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਸਾਹਮਣੇ ਪੇਸ਼ ਹੋਇਆ, ਜਦਕਿ ਦੋਸ਼ੀ ਕਿ੍ਰਸ਼ਨ ਲਾਲ, ਅਵਤਾਰ, ਸਬਦਿਲ ਅਤੇ ਜਸਬੀਰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ’ਚ ਪ੍ਰਤੱਖ ਤੌਰ ’ਤੇ ਪੇਸ਼ ਹੋਏ। ਰਣਜੀਤ ਸਿੰਘ ਕਤਲ ਕੇਸ ਦੀ ਸੁਣਵਾਈ ਦੇ ਮੱਦੇਨਜ਼ਰ ਜ਼ਿਲ੍ਹਾ ਪੰਚਕੂਲਾ ’ਚ ਧਾਰਾ 144 ਲਗਾਈ ਹੋਈ ਸੀ। ਪੁਲਿਸ ਨੇ ਪੂਰੇ ਸ਼ਹਿਰ ’ਚ 17 ਨਾਕੇ ਲਗਾਏ ਹੋਏ ਸਨ।

Share