#PUNJAB

ਰਮਨ ਅਰੋੜਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਰੱਖਣ ਦੇ ਹੁਕਮ

-ਹਾਈਕੋਰਟ ਵੱਲੋਂ ਰਮਨ ਅਰੋੜਾ ਦੇ ਪੁੱਤਰ ਦੀ ਜ਼ਮਾਨਤ ਪਟੀਸ਼ਨ ਰੱਦ
ਜਲੰਧਰ, 17 ਜੂਨ (ਪੰਜਾਬ ਮੇਲ)- ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਰਮਨ ਅਰੋੜਾ ਨੂੰ ਸੀ.ਜੀ.ਐੱਮ. ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੋਬਾਰਾ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਦੇ ਪੁੱਤਰ ਦੀ ਹਾਈਕੋਰਟ ਵਿਚ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਹੈ, ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਸੀ।
ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਰਮਨ ਅਰੋੜਾ ‘ਤੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਣ ਦਾ ਦੋਸ਼ ਹੈ। ਫਿਰ ਉਹ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਰੱਦ ਕਰਵਾਉਂਦੇ ਸਨ, ਜਿਸ ਲਈ ਵਿਜੀਲੈਂਸ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਹੈ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹੁਣ ਜੇਲ੍ਹ ਵਿਚ ਹੈ।