ਨਵੀਂ ਦਿੱਲੀ, 11 ਮਾਰਚ (ਪੰਜਾਬ ਮੇਲ)- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਲੋਕ ਸਭਾ ਵਿੱਚ ਪਾਰਟੀ ਨੇਤਾ ਵਜੋਂ ਜ਼ਿੰਮੇਵਾਰੀ ਸੌਂਪੀ ਹੈ।ਉਹ ਸੰਸਦ ਦੇ ਰਹਿੰਦੇ ਬਜਟ ਸੈਸ਼ਨ ਦੌਰਾਨ ਇਹ ਜ਼ਿੰਮੇਵਾਰੀ ਨਿਭਾਉਣਗੇ। ਸ੍ਰੀ ਬਿੱਟੂ ਦੀ ਨਿਯੁਕਤੀ ਲੋਕ ਸਭਾ ’ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਪ੍ਰਚਾਰ ਕਰਨ ਲਈ ਛੁੱਟੀ ਲੈਣ ਮਗਰੋਂ ਕੀਤੀ ਗਈ ਹੈ। ਬਿੱਟੂ ਲੋਕ ਸਭਾ ’ਚ ਪਾਰਟੀ ਦੇ ਚੀਫ਼ ਵ੍ਹਿਪ ਹਨ।