#AMERICA

ਰਾਏ ਬਿਲਾਲ ਅਕਰਮ ਭੱਟੀ ਕੈਲੀਫੋਰਨੀਆ ਦੌਰੇ ਦੌਰਾਨ ਪੰਜਾਬ ਮੇਲ ਦੇ ਦਫਤਰ ਪਹੁੰਚੇ

ਸੈਕਰਾਮੈਂਟੋ, 26 ਜੁਲਾਈ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੰਸ਼ ਦੇ 19ਵੀਂ ਪੀੜ੍ਹੀ ‘ਚ ਰਾਏ ਬਿਲਾਲ ਅਕਰਮ ਭੱਟੀ ਆਪਣੇ ਕੈਲੀਫੋਰਨੀਆ ਦੌਰੇ ਦੌਰਾਨ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਚੈਨਲ ਦੇ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰਜਤਿੰਦਰ ਸਿੰਘ ਰੰਧਾਵਾ ਨਾਲ ਟੀ.ਵੀ. ਇੰਟਰਵਿਊ ਦੌਰਾਨ ਬੋਲਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਬਹੁਤ ਸਾਰੀਆਂ ਸਾਖੀਆਂ ਸਾਂਝੀਆਂ ਕੀਤੀਆਂ।
ਉਨ੍ਹਾਂ ਦੱਸਿਆ ਕਿ ਕਿਵੇਂ ਸਾਡੇ ਵਡੇਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਰੱਬੀ ਸਰੂਪ ਮੰਨਿਆ ਸੀ। ਇਸ ਇੰਟਰਵਿਊ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਬਾਰੇ ਬਹੁਤ ਹੀ ਵੱਡਮੁੱਲੀ ਜਾਣਕਾਰੀ ਦਿੱਤੀ। ਇਹ ਇੰਟਰਵਿਊ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਵੀ ਅਪਲੋਡ ਕੀਤੀ ਗਈ ਹੈ। ਖਾਸ ਕਰਕੇ ਪੰਜਾਬ ਮੇਲ ਯੂ.ਐੱਸ.ਏ. ਦੇ ਯੂਟਿਊਬ ਚੈਨਲ ‘ਤੇ ਵੀ ਇਸ ਇੰਟਰਵਿਊ ਨੂੰ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਐਲਕ ਗਰੋਵ ਸਿਟੀ ਦੀ ਮੇਅਰ ਬੌਬੀ ਸਿੰਘ ਐਲਨ ਅਤੇ ਪਾਲ ਮਾਹਲ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ।

Leave a comment