ਰਾਕੇਸ਼ ਟਿਕੈਤ ਨੇ ਚੋਣ ਨਤੀਜਿਆਂ ਤੋਂ ਬਾਅਦ ਕੇਂਦਰ ਵੱਲੋਂ ਵੱਡੀ ਕਾਰਵਾਈ ਦਾ ਖ਼ਦਸ਼ਾ ਜ਼ਾਹਿਰ ਕੀਤਾ

110
Share

ਅੰਬਾਲਾ, 1 ਮਈ (ਪੰਜਾਬ ਮੇਲ)- ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਭ ਜਾਣਦੇ ਹਨ ਕਿ ਕੇਂਦਰ ਸਰਕਾਰ ਕਿਸੇ ਨਾ ਕਿਸੇ ਬਹਾਨੇ ਦਿੱਲੀ ਘੇਰੀ ਬੈਠੇ ਕਿਸਾਨਾਂ ਨੂੰ ਖਦੇੜਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨੀ ਅੰਦੋਲਨ ਨੂੰ ਕਦੇ ਖ਼ਾਲਿਸਤਾਨ, ਕਦੇ ਲਾਲ ਕਿਲ੍ਹੇ, ਕਦੇ ਕਰੋਨਾ ਅਤੇ ਹੁਣ ਆਕਸੀਜਨ ਟੈਂਕਰਾਂ ਨਾਲ ਜੋੜ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦੋਂਕਿ ਅੰਦੋਲਨ ਦੌਰਾਨ ਕਿਸਾਨਾਂ ਨੇ ਤਾਂ ਦੁੱਧ ਦੇ ਟੈਂਕਰ ਨਹੀਂ ਰੋਕੇ, ਆਕਸੀਜਨ ਗੈਸ ਦੇ ਟੈਂਕਰਾਂ ਨੂੰ ਰੋਕਣ ਦਾ ਤਾਂ ਕੋਈ ਮਤਲਬ ਹੀ ਨਹੀਂ। ਸ਼੍ਰੀ ਟਿਕੈਤ ਅੱਜ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਵੱਲੋਂ ਪਿੰਡ ਧੁਰਾਲੀ ’ਚ ਕਰਵਾਈ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਖਦਸ਼ਾ ਪ੍ਰਗਟਾਇਆ ਕਿ ਚੋਣ ਨਤੀਜੇ ਆਉਣ ਮਗਰੋਂ ਕੇਂਦਰ ਸਰਕਾਰ 5 ਮਈ ਤੋਂ ਬਾਅਦ ਕੋਈ ਵੱਡੀ ਕਾਰਵਾਈ ਕਰ ਸਕਦੀ ਹੈ।

Share