-ਰਾਜਪਾਲ ਵੱਲੋਂ ਮੰਗੀ ਜਾਣਕਾਰੀ ਦੇਣਾ ਸਰਕਾਰ ਦਾ ਫ਼ਰਜ਼
ਨਵੀਂ ਦਿੱਲੀ, 28 ਫਰਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਰਾਜਪਾਲ ਵਿਧਾਨ ਸਭਾ ਦੇ ਸੱਦੇ ਸਬੰਧੀ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ਨੂੰ ਮੰਨਣ ਲਈ ਪਾਬੰਦ ਹਨ। ਨਾਲ ਹੀ ਸਰਵਉੱਚ ਅਦਾਲਤ ਨੇ ਕਿਹਾ ਕਿ ਸਰਕਾਰ ਵੀ ਰਾਜਪਾਲ ਵੱਲੋਂ ਮੰਗੀ ਜਾਣਕਾਰੀ ਦੇਣ ਲਈ ਪਾਬੰਦ ਹਨ। ਵਰਨਣਯੋਗ ਹੈ ਕਿ 3 ਮਾਰਚ ਤੋਂ ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਤੋਂ ਰਾਜਪਾਲ ਵੱਲੋਂ ਇਨਕਾਰ ਕਰਨ ਵਿਰੁੱਧ ਰਾਜ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕੀਤੀ।