#PUNJAB

ਰਾਜਪਾਲ ਵੱਲੋਂ Punjab ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਨੂੰ ਪ੍ਰਵਾਨਗੀ

ਚੰਡੀਗੜ੍ਹ, 23 ਨਵੰਬਰ (ਪੰਜਾਬ ਮੇਲ)- ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸਮਾਗਮ 28 ਨਵੰਬਰ ਨੂੰ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ ਵਿਚ ਬੁਲਾਏ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਦੀ 20 ਨਵੰਬਰ ਨੂੰ ਹੋਈ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਸਰਦ ਰੁੱਤ ਇਜਲਾਸ 28 ਤੇ 29 ਨਵੰਬਰ ਨੂੰ ਸੱਦਣ ਦਾ ਫ਼ੈਸਲਾ ਕੀਤਾ ਗਿਆ ਸੀ। ਪੰਜਾਬ ਕੈਬਨਿਟ ਦੀ ਸਿਫ਼ਾਰਸ਼ ‘ਤੇ ਰਾਜਪਾਲ ਨੇ ਸਰਦ ਰੁੱਤ ਇਜਲਾਸ ਬੁਲਾ ਲਿਆ ਹੈ।