ਰਾਜਸਥਾਨ ’ਚ ਮੰਤਰੀ ਮੰਡਲ ’ਚ ਫੇਰਬਦਲ; ਕਾਂਗਰਸ ਦੇ ਨਵੇਂ ਮੰਤਰੀ ਐਤਵਾਰ ਨੂੰ ਚੁੱਕਣਗੇ ਸਹੁੰ

247
Share

ਜੈਪੁਰ, 20 ਨਵੰਬਰ (ਪੰਜਾਬ ਮੇਲ)- ਰਾਜਸਥਾਨ ’ਚ ਮੰਤਰੀ ਮੰਡਲ ’ਚ ਫੇਰਬਦਲ ਕੀਤਾ ਜਾ ਰਿਹਾ ਹੈ ਤੇ ਸਹੁੰ ਚੁੱਕ ਸਮਾਗਮ ਐਤਵਾਰ ਨੂੰ ਸ਼ਾਮ 4 ਵਜੇ ਗਵਰਨਰ ਹਾਊਸ ’ਚ ਹੋੋਵੇਗਾ। ਨਵੇਂ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਹਾਲਾਂਕਿ ਅਜੇ ਤੱਕ ਇਹ ਤੈਅ ਨਹੀਂ ਹੋਇਆ ਹੈ ਕਿ ਮੰਤਰੀ ਮੰਡਲ ’ਚ ਕਿਹੜੇ-ਕਿਹੜੇ ਨਵੇਂ ਚਿਹਰਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਪਰ ਜੈਪੁਰ ’ਚ ਵੱਡੀ ਗਿਣਤੀ ’ਚ ਕਾਂਗਰਸੀ ਵਿਧਾਇਕਾਂ ਦੇ ਪਹੁੰਚਣ ਦਾ ਸਿਲਸਿਲਾ ਸ਼ੁੱਕਰਵਾਰ ਸ਼ਾਮ ਤੋਂ ਸ਼ੁਰੂ ਹੋ ਗਿਆ।

Share