ਰਾਜਸਥਾਨ ਤੇ ਮੱਧ ਪ੍ਰਦੇਸ਼ ’ਚ ਪੈਟਰੋਲ 102 ਰੁਪਏ:

381
Share

ਪੈਟਰੋਲ 29 ਪੈਸੇ ਤੇ ਡੀਜ਼ਲ 31 ਪੈਸ ਪ੍ਰਤੀ ਲਿਟਰ ਮਹਿੰਗੇ:
ਨਵੀਂ ਦਿੱਲੀ, 7 ਮਈ (ਪੰਜਾਬ ਮੇਲ)- ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 102 ਰੁਪਏ ਪ੍ਰਤੀ ਲਿਟਰ ਹੋ ਗਈ, ਜਦੋਂ ਪੰਜ ਰਾਜਾਂ ਦੀਅਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰੀ ਤੇਲ ਕੰਪਨੀਆਂ ਨੇ ਭੇਤਭਰੇ ਢੰਗ ਨਾਲ ਕੀਮਤਾਂ ਨੂੰ ਠੱਲ੍ਹ ਪਾਈ ਰੱਖੀ ਤੇ ਚੋਣਾਂ ਖਤਮ ਹੋਣ ਬਾਅਦ ਨਿੱਤ ਕੀਮਤਾ ਵਧਣੀਆਂ ਸ਼ੁਰੂ ਹੋ ਗਈਆਂ ਹਨ। ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ ਵਿਚ 29 ਪੈਸੇ ਅਤੇ ਡੀਜ਼ਲ ਵਿਚ 31 ਪੈਸੇ ਪ੍ਰਤੀ ਲਿਟਰ ਵਾਧਾ ਕੀਤਾ ਗਿਆ। ਇਸ ਨਾਲ ਦਿੱਲੀ ਵਿਚ ਪੈਟਰੋਲ ਦੀ ਕੀਮਤ 91.27 ਰੁਪਏ ਅਤੇ ਡੀਜ਼ਲ ਦੀ ਕੀਮਤ 81.73 ਰੁਪਏ ਹੋ ਗਈ। ਰਾਜਸਥਾਨ ਦੇ ਸ੍ਰੀ ਗੰਗਾਨਗਰ ਜ਼ਿਲ੍ਹੇ ਵਿਚ ਪੈਟਰੋਲ ਦੀ ਕੀਮਤ 102.15 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ। ਮੱਧ ਪ੍ਰਦੇਸ਼ ਦੇ ਅਨੂਪਪੁਰ ਵਿੱਚ ਪੈਟਰੋਲ ਦੀ ਕੀਮਤ ਹੁਣ 101.86 ਰੁਪਏ ਹੈ ਜਦੋਂ ਕਿ ਮਹਾਰਾਸ਼ਟਰ ਦੇ ਪਰਭਾਨੀ ਵਿੱਚ ਇਸ ਦੀ ਕੀਮਤ 99.95 ਰੁਪਏ ਹੈ। ਇਹ ਇਸ ਸਾਲ ਦੂਜਾ ਮੌਕਾ ਹੈ ਜਦੋਂ ਦੇਸ਼ ਦੇ ਕੁਝ ਹਿੱਸਿਆਂ ਵਿਚ ਰੇਟ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

Share