#INDIA

ਰਾਜਸਥਾਨ ਹਾਈਕੋਰਟ ਵੱਲੋਂ ਰਾਮਦੇਵ ਨੂੰ 5 ਅਕਤੂਬਰ ਨੂੰ ਜਾਂਚ ਅਧਿਕਾਰੀ ਅੱਗੇ ਪੇਸ਼ ਹੋਣ ਦਾ ਹੁਕਮ

* ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ
ਜੋਧਪੁਰ, 14 ਸਤੰਬਰ (ਪੰਜਾਬ ਮੇਲ)-ਰਾਜਸਥਾਨ ਹਾਈ ਕੋਰਟ ਨੇ ਯੋਗ ਗੁਰੂ ਰਾਮਦੇਵ ਨੂੰ ਕਥਿਤ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਦਰਜ ਕੇਸ ਸਬੰਧੀ ਪੁੱਛਗਿੱਛ ਲਈ 5 ਅਕਤੂਬਰ ਨੂੰ ਬਾੜਮੇਰ ਦੇ ਚੋਹਟਨ ਥਾਣੇ ਵਿਚ ਪੇਸ਼ ਹੋਣ ਦਾ ਆਦੇਸ਼ ਦਿੱਤਾ ਹੈ। ਨਾਲ ਹੀ ਅਦਾਲਤ ਨੇ ਉਸ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਵਧਾ ਦਿੱਤੀ ਹੈ। ਅਦਾਲਤ ਨੇ ਰਾਮਦੇਵ ਨੂੰ ਜਾਂਚ ਅਧਿਕਾਰੀ ਦੇ ਬੁਲਾਉਣ ‘ਤੇ ਉਨ੍ਹਾਂ ਸਾਹਮਣੇ ਹਾਜ਼ਰ ਹੋਣ ਦਾ ਆਦੇਸ਼ ਦਿੱਤਾ ਅਤੇ ਸਰਕਾਰੀ ਵਕੀਲ ਨੂੰ 16 ਅਕਤੂਬਰ ਨੂੰ ਅਦਾਲਤ ਵਿਚ ਕੇਸ ਡਾਇਰੀ ਪੇਸ਼ ਕਰਨ ਦਾ ਵੀ ਹੁਕਮ ਦਿੱਤਾ। ਅਦਾਲਤ ਨੇ ਉਦੋਂ ਤੱਕ ਰਾਮਦੇਵ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਵਧਾ ਦਿੱਤੀ ਹੈ।

Leave a comment