ਰਾਜੀਵ ਕੁਮਾਰ ਨੇ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

203
Share

ਨਵੀਂ ਦਿੱਲੀ, 2 ਸਤੰਬਰ (ਪੰਜਾਬ ਮੇਲ)-ਸਾਬਕਾ ਕੂਟਨੀਤਿਕ ਅਤੇ ਸੇਵਾਮੁਕਤ ਆਈ.ਏ.ਐੱਸ. ਅਧਿਕਾਰੀ ਰਾਜੀਵ ਕੁਮਾਰ ਨੇ ਚੋਣ ਕਮਿਸ਼ਨਰ ਦੇ ਤੌਰ ‘ਤੇ ਅਹੁਦਾ ਸੰਭਾਲ ਲਿਆ। ਉਹ ਪੈਨਲ ‘ਚ ਸ਼ਾਮਿਲ ਹੋਣ ਵਾਲੇ ਤੀਸਰੇ ਮੈਂਬਰ ਹਨ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਹਨ ਅਤੇ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਪੈਨਲ ‘ਚ ਮੌਜੂਦ ਹਨ। ਇਸ ਤੋਂ ਪਹਿਲਾਂ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹ ਏਸ਼ੀਅਨ ਡਿਵੈਲਪਮੈਂਟ ਬੈਂਕ ‘ਚ ਮੀਤ ਪ੍ਰਧਾਨ ਦੇ ਤੌਰ ‘ਤੇ ਕੰਮ ਕਰਨਗੇ। ਝਾਰਖੰਡ ਕੇਡਰ ਦੇ 1984 ਬੈਚ ਦੇ ਆਈ.ਏ.ਐੱਸ. ਅਧਿਕਾਰੀ ਰਾਜੀਵ ਕੁਮਾਰ ਨੇ ਕੇਂਦਰ ਦੇ ਕਈ ਵਿਭਾਗਾਂ ਅਤੇ ਬਿਹਾਰ ਤੇ ਝਾਰਖੰਡ ਆਪਣੇ ਸੂਬੇ ਕੇਡਰ ‘ਚ 36 ਸਾਲ ਤੋਂ ਵੱਧ ਦੇ ਕਾਰਜਕਾਲ ‘ਚ ਵੱਖ ਵੱਖ ਅਹੁਦਿਆਂ ‘ਤੇ ਕੰਮ ਕੀਤਾ।


Share