ਗਾਂਧੀਨਗਰ, 10 ਜੁਲਾਈ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਗੁਜਰਾਤ ਤੋਂ ਰਾਜ ਸਭਾ ਚੋਣਾਂ ਲਈ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਤੋਂ ਬਾਅਦ ਜੈਸ਼ੰਕਰ ਨੇ ਸੰਸਦ ਦੇ ਉਪਰਲੇ ਸਦਨ ਵਿਚ ਸੂਬੇ ਦੀ ਨੁਮਾਇੰਦਗੀ ਦਾ ਇੱਕ ਹੋਰ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਲੀਡਰਸ਼ਿਪ ਅਤੇ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕੀਤਾ। ਵਿਦੇਸ਼ ਮੰਤਰੀ ਨੇ ਗਾਂਧੀਨਗਰ ਵਿਚ ਸੂਬਾ ਵਿਧਾਨ ਸਭਾ ਕੰਪਲੈਕਸ ਵਿਚ ਰਿਟਰਨਿੰਗ ਅਫ਼ਸਰ ਰੀਟਾ ਮਹਿਤਾ ਕੋਲ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ।