ਰਾਜ ਸਭਾ ’ਚ ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਸਬੰਧੀ ਬਿੱਲ ਪਾਸ

332
ਰਾਜ ਸਭਾ ਨੂੰ ਸੰਬੋਧਨ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ।
Share

ਨਵੀਂ ਦਿੱਲੀ, 5 ਅਪ੍ਰੈਲ (ਪੰਜਾਬ ਮੇਲ)- ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਸਬੰਧੀ ਦਿੱਲੀ ਨਗਰ ਨਿਗਮ (ਸੋਧ) ਬਿੱਲ, 2022 ਨੂੰ ਅੱਜ ਰਾਜ ਸਭਾ ਵਿਚ ਜ਼ੁਬਾਨੀ ਮੱਤ ਨਾਲ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਲੋਕ ਸਭਾ ਵਿਚ 30 ਮਾਰਚ ਨੂੰ ਪਾਸ ਹੋ ਚੁੱਕਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ’ਤੇ ਚਰਚਾ ਕਰਦਿਆਂ ਦਿੱਲੀ ਸਰਕਾਰ ’ਤੇ ਤਿੰਨਾਂ ਨਗਰ ਨਿਗਮਾਂ ਨਾਲ ‘ਮਤਰੇਈ ਮਾਂ’ ਵਰਗਾ ਸਲੂਕ ਕਰਨ ਦਾ ਦੋਸ਼ ਲਾਇਆ। ਜ਼ਿਕਰਯੋਗ ਹੈ ਕਿ ਸਾਲ 2011 ’ਚ ਦਿੱਲੀ ਨਗਰ ਨਿਗਮ ਨੂੰ ਤਿੰਨ ਭਾਗਾਂ ਦੱਖਣੀ ਦਿੱਲੀ ਨਗਰ ਨਿਗਮ, ਉਤਰੀ ਦਿੱਲੀ ਨਗਰ ਨਿਗਮ ਅਤੇ ਪੂਰਬੀ ਦਿੱਲੀ ਨਗਰ ਨਿਗਮ ਵਿਚ ਵੰਡਿਆ ਗਿਆ ਸੀ।

Share