#INDIA

ਰਾਜ ਸਭਾ ’ਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰ ਸਦਨ ’ਚੋਂ ਮੁਅੱਤਲ

ਨਵੀਂ ਦਿੱਲੀ, 18 ਦਸੰਬਰ (ਪੰਜਾਬ ਮੇਲ)-  ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਕਰੀਬ 45 ਮੈਂਬਰਾਂ ਨੂੰ ਸੰਸਦ ਦੀ ਸੁਰੱਖਿਆ ਦੀ ਉਲੰਘਣਾ ਦੇ ਮੁੱਦੇ ’ਤੇ ਨਾਅਰੇਬਾਜ਼ੀ ਕਰਨ ਅਤੇ ਕਾਰਵਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਚੇਅਰਮੈਨ ਦੇ ਨਿਰਦੇਸ਼ਾਂ ’ਤੇ ਸਦਨ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਕੀਤੇ ਗਏ ਮੈਂਬਰਾਂ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਪ੍ਰਮੋਦ ਤਿਵਾੜੀ, ਜੈਰਾਮ ਰਮੇਸ਼, ਕੇਸੀ ਵੇਣੂਗੋਪਾਲ ਅਤੇ ਰਣਦੀਪ ਸਿੰਘ ਸੁਰਜੇਵਾਲਾ ਅਤੇ ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ ਸ਼ਾਮਲ ਹਨ।