ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਹੋਏ ਕਰੋਨਾ ਪੀੜਤ

524
Share

ਚੰਡੀਗੜ੍ਹ, 6 ਅਗਸਤ (ਪੰਜਾਬ ਮੇਲ)- ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਕਰੋਨਾ ਦੀ ਲਪੇਟ ‘ਚ ਆ ਗਏ ਹਨ। ਰੋਹਤਕ ਤੋਂ ਸਾਬਕਾ ਸੰਸਦ ਮੈਂਬਰ ਦੀਪੇਂਦਰ ਦੀ ਕਰੋਨਾ ਰਿਪੋਰਟ ਅੱਜ ਪਾਜ਼ੀਟਿਵ ਪਾਈ ਗਈ ਹੈ। ਇਹੀ ਨਹੀਂ ਦੀਪੇਂਦਰ ਦਾ ਨਿੱਜੀ ਸੁਰੱਖਿਆ ਅਧਿਕਾਰੀ ਵੀ ਕਰੋਨਾ ਪਾਜ਼ੇਟਿਵ ਨਿਕਲ ਆਇਆ ਹੈ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸਪੀਕਰ ਗਿਆਨ ਚੰਦ ਗੁਪਤਾ ਸਮੇਤ ਕੁਝ ਹੋਰ ਵਿਧਾਇਕ ਕਰੋਨਾ ਦੀ ਜੱਦ ‘ਚ ਆ ਚੁੱਕੇ ਹਨ। ਦੀਪੇਂਦਰ ਪਿਛਲੇ ਕੁਝ ਦਿਨਾਂ ਤੋਂ ਬਰੋਦਾ ਜ਼ਿਮਨੀ ਚੋਣ ਕਰਕੇ ਪਿੰਡਾਂ ਵਿੱਚ ਸਰਗਰਮ ਸੀ। ਇਸ ਦੌਰਾਨ ਖੇਤੀ ਮੰਤਰੀ ਜੇ.ਪੀ. ਦਲਾਲ ਦੀ ਰਿਪੋਰਟ ਨੈਗੇਟਿਵ ਆਈ ਹੈ।


Share