#INDIA

ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਦਨ ‘ਚੋਂ ਮੁਅੱਤਲੀ ਖ਼ਤਮ

ਨਵੀਂ ਦਿੱਲੀ, 4 ਦਸੰਬਰ (ਪੰਜਾਬ ਮੇਲ)- ਰਾਜ ਸਭਾ ਨੇ ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਚੁਣੇ ਮੈਂਬਰ ਰਾਘਵ ਚੱਢਾ ਦੀ ਮੁਅੱਤਲੀ ਖਤਮ ਕਰ ਦਿੱਤੀ ਅਤੇ ਉਨ੍ਹਾਂ ਨੂੰ ਸਦਨ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ। ਸ਼੍ਰੀ ਚੱਢਾ ਨੂੰ ਮੌਨਸੂਨ ਸੈਸ਼ਨ ਦੌਰਾਨ 11 ਅਗਸਤ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ।