ਰਾਜ ਸਭਾ ਮੈਂਬਰ ਸੁਖਦੇਵ ਢੀਂਡਸਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੀਟਿਵ ਆਈ

569
Share

ਸੰਗਰੂਰ, 12 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ ਅਤੇ ਉਹ ਦਿੱਲੀ ਵਿਖੇ ਹੀ ਆਪਣੀ ਰਿਹਾਇਸ਼ ਤੇ ਇਕਾਂਤਵਾਸ ਹਨ। ਢੀਂਡਸਾ ਦੇ ਪੀ.ਏ. ਜਸਵਿੰਦਰ ਸਿੰਘ ਖਾਲਸਾ ਅਤੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੌਹਲ ਦੀ ਸਾਂਝੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਢੀਂਡਸਾ ਦੀ ਇਸ ਤੋਂ ਪਹਿਲਾਂ 26 ਅਗਸਤ ਨੂੰ ਕੋਰੋਨਾ ਦੀ ਰਿਪੋਰਟ ਪਾਜ਼ੀਟਿਵ ਆਈ ਅਤੇ ਉਹ ਦਿੱਲੀ ਵਿਖੇ ਹੀ ਇਕਾਂਤਵਾਸ ਰਹੇ ਸਨ।
ਹੁਣ 14 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਪਾਰਲੀਮੈਂਟ ਦੇ ਮਾਨਸੂਨ ਸੈਸ਼ਨ ‘ਚ ਸ਼ਾਮਲ ਹੋਣ ਕਰਕੇ ਉਨ੍ਹਾਂ ਨੇ ਮੁੜ ਕੋਰੋਨਾ ਦਾ ਟੈਸਟ ਕਰਵਾਇਆ ਸੀ ਪਰ ਉਨ੍ਹਾਂ ਦੀ ਰਿਪੋਰਟ ਮੁੜ ਪਾਜ਼ੀਟਿਵ ਆ ਗਈ ਹੈ। ਇਸ ਕਰਕੇ ਉਹ ਮਾਨਸੂਨ ਸੈਸ਼ਨ ਦੌਰਾਨ ਪਾਰਲੀਮੈਂਟ ‘ਚ ਸ਼ਾਮਲ ਨਹੀਂ ਹੋ ਸਕਣਗੇ। ਜਸਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸੁਖਦੇਵ ਸਿੰਘ ਢੀਂਡਸਾ ਦੀ ਹਾਲਤ ਬਿਲਕੁੱਲ ਠੀਕ ਹੈ ਅਤੇ ਉਹ ਕੋਵਿਡ-19 ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਇਕਾਂਤਵਾਸ ਹਨ।


Share