ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਮੰਡਲ ’ਚ ਸ਼ਾਮਲ ਹੋਣ ਤੋਂ ਰੋਕਣ ਲਈ ਦੋੁਆਬਾ ਦੇ ਵਿਧਾਇਕਾਂ ਨੇ ਛੇੜੀ ਮੁਹਿੰਮ

479
Share

ਚੰਡੀਗੜ੍ਹ, 26 ਸਤੰਬਰ (ਪੰਜਾਬ ਮੇਲ)- ਵਿਧਾਨ ਸਭਾ ਦੇ 15 ਕਾਂਗਰਸੀ ਮੈਂਬਰਾਂ ਨੇ ਰਾਣਾ ਗੁਰਜੀਤ ਸਿੰਘ ’ਤੇ ਰਾਜ ਵਿੱਚ ਰੇਤ ਖਣਨ ਘਪਲੇ ਵਿੱਚ ਕਥਿਤ ਸ਼ਮੂਲੀਅਤ ਕਾਰਨ ਪੰਜਾਬ ਕੈਬਨਿਟ ਵਿੱਚ ਸ਼ਾਮਲ ਨਾ ਕਰਨ ਦੀ ਮੰਗ ਕੀਤੀ ਹੈ ਤੇ ਇਸ ਸਬੰਧੀ ਉਨ੍ਹਾਂ ਨੇ ਮੀਟਿੰਗ ਵੀ ਕੀਤੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਦੇ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾ ਰਹੇ ਮੰਤਰੀਆਂ ਨੂੰ ਅੱਜ ਸ਼ਾਮ 4.30 ਵਜੇ ਸਹੁੰ ਚੁਕਾਈ ਜਾ ਰਹੀ ਹੈ। ਉਨ੍ਹਾਂ ਸਹੁੰ ਚੁੱਕਣ ਵਾਲਿਆਂ ’ਚ ਰਾਣਾ ਗੁਰਜੀਤ ਸਿੰਘ ਵੀ ਸ਼ਾਮਲ ਹਨ। ਐਤਵਾਰ ਨੂੰ ਪਟਿਆਲਾ ਵਿਖੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਤੋਂ ਪਹਿਲਾਂ ਦੋਆਬਾ ਅਤੇ ਮਾਝਾ ਦੇ ਵਿਧਾਇਕਾਂ ਨੇ ਰਾਣਾ ਗੁਰਜੀਤ ਖਿਲਾਫ ਵੱਧ ਤੋਂ ਵੱਧ ਵਿਧਾਇਕਾਂ ਦੇ ਦਸਤਖਤ ਲੈਣ ਲਈ ਮੁਹਿੰਮ ਛੇੜੀ ਹੋਈ ਹੈ। ਸੂਤਰਾਂ ਅਨੁਸਾਰ ਸਿੱਧੂ ਰਾਣਾ ਗੁਰਜੀਤ ਸਿੰਘ ਨੂੰ ਹਟਾਉਣ ਬਾਰੇ ਕਾਂਗਰਸ ਹਾਈਕਮਾਂਡ ਨਾਲ ਗੱਲ ਕਰ ਸਕਦੇ ਹਨ।


Share