ਰਾਮਦੇਵ ਨੇ ਆਪਣੇ ’ਤੇ ਦਰਜ ਕੇਸਾਂ ਨੂੰ ਚੁਣੌਤੀ ਦੇਣ ਲਈ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

112
Share

ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ)-ਕੋਰੋਨਾ ਮਹਾਮਾਰੀ ਦੌਰਾਨ ਐਲੋਪੈਥੀ ਦਵਾਈਆਂ ਦੇ ਇਸਤੇਮਾਲ ਖ਼ਿਲਾਫ਼ ਬਾਬਾ ਰਾਮਦੇਵ ਵੱਲੋਂ ਦਿੱਤੇ ਗਏ ਬਿਆਨਾਂ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਵੱਲੋਂ ਬਿਹਾਰ ਤੇ ਛੱਤੀਸਗੜ੍ਹ ’ਚ ਜੋ ਉਨ੍ਹਾਂ ਖ਼ਿਲਾਫ਼ ਐੱਫ.ਆਈ.ਆਰਜ਼ ਦਰਜ ਕਰਵਾਈਆਂ ਗਈਆਂ ਸਨ, ਉਨ੍ਹਾਂ ਨੂੰ ਚੁਣੌਤੀ ਦੇਣ ਲਈ ਰਾਮਦੇਵ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਇਨ੍ਹਾਂ ਐੱਫ. ਆਈ.ਆਰਜ਼ ’ਤੇ ਕਾਰਵਾਈ ਰੋਕਣ ਦੀ ਮੰਗ ਕੀਤੀ ਹੈ। ਰਾਮਦੇਵ ਨੇ ਆਪਣੀ ਪਟੀਸ਼ਨ ’ਚ ਪਟਨਾ ਤੇ ਰਾਏਪੁਰ ’ਚ ਉਨ੍ਹਾਂ ਖ਼ਿਲਾਫ਼ ਦਰਜ ਕੇਸਾਂ ਨੂੰ ਦਿੱਲੀ ’ਚ ਤਬਦੀਲ ਕਰਨ ਦੀ ਵੀ ਮੰਗ ਕੀਤੀ ਹੈ।

Share