#AMERICA

ਰਾਮਾਸਵਾਮੀ ਵੱਲੋਂ ਅਮਰੀਕਾ ‘ਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚਿਆਂ ਲਈ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦਾ ਸਮਰਥਨ

ਵਾਸ਼ਿੰਗਟਨ, 28 ਸਤੰਬਰ (ਪੰਜਾਬ ਮੇਲ)- ਆਪਣੀਆਂ ਸਖ਼ਤ ਨੀਤੀਗਤ ਤਬਦੀਲੀਆਂ ਵਾਲੇ ਪ੍ਰਸਤਾਵਾਂ ਨੂੰ ਜਾਰੀ ਰੱਖਦਿਆਂ ਭਾਰਤੀ-ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਿਵੇਕ ਰਾਮਾਸਵਾਮੀ ਨੇ ਆਪਣੀ ਦੂਜੀ ਰਿਪਬਲਿਕਨ ਬਹਿਸ ਵਿਚ ਕਿਹਾ ਹੈ ਕਿ ਉਹ ਅਮਰੀਕਾ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਬੱਚਿਆਂ ਲਈ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦਾ ਸਮਰਥਨ ਕਰੇਗਾ। ਕੈਲੀਫੋਰਨੀਆ ‘ਚ ਹੋਈ ਦੂਜੀ ਬਹਿਸ ਦੌਰਾਨ ਰਾਮਾਸਵਾਮੀ ਨੇ ਫਲੋਰਿਡਾ ਦੇ ਗਵਰਨਰ ਰੋਨ ਡੀਸੈਂਟਿਸ ਅਤੇ ਸੰਯੁਕਤ ਰਾਸ਼ਟਰ ਦੀ ਸਾਬਕਾ ਸਫ਼ੀਰ ਨਿੱਕੀ ਹੇਲੀ ਸਮੇਤ ਛੇ ਹੋਰ ਉਮੀਦਵਾਰਾਂ ਨਾਲ ਮੰਚ ਸਾਂਝਾ ਕੀਤਾ। ‘ਵਾਸ਼ਿੰਗਟਨ ਪੋਸਟ’ ਦੀ ਰਿਪੋਰਟ ਮੁਤਾਬਕ ਇਹ ਪੁੱਛੇ ਜਾਣ ‘ਤੇ ਕਿ ਉਹ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਅਤੇ ਉਨ੍ਹਾਂ ਦੇ ਅਮਰੀਕੀ ਮੂਲ ਦੇ ਬੱਚਿਆਂ ਨੂੰ ਦੇਸ਼ ਤੋਂ ਬਾਹਰ ਕੱਢਣ ਲਈ ਕਿਸ ਕਾਨੂੰਨੀ ਆਧਾਰ ਦੀ ਵਰਤੋਂ ਕਰੇਗਾ ਤਾਂ ਰਾਮਾਸਵਾਮੀ ਨੇ ਤਤਕਾਲੀ ਉਮੀਦਵਾਰ ਡੋਨਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖਤਮ ਕਰਨ ਦੇ 2015 ਦੇ ਪ੍ਰਸਤਾਵ ਨੂੰ ਦੁਹਰਾਇਆ। ਉਸ ਨੇ ਦਲੀਲ ਦਿੱਤੀ ਕਿ ਗੈਰ-ਦਸਤਾਵੇਜ਼ੀ ਪਰਵਾਸੀਆਂ ਦੇ ਅਮਰੀਕਾ ‘ਚ ਪੈਦਾ ਹੋਏ ਬੱਚਿਆਂ ਨੂੰ ਨਾਗਰਿਕਤਾ ਨਹੀਂ ਦਿੱਤੀ ਜਾਣੀ ਚਾਹੀਦੀ ਹੈ

Leave a comment