ਰਾਸ਼ਟਰਪਤੀ ਚੋਣ ਲਈ ਯਸ਼ਵੰਤ ਸਿਨਹਾ ਵੱਲੋਂ ਨਾਮਜ਼ਦਗੀ ਦਾਖ਼ਲ

150
-ਸ਼ਰਦ ਪਵਾਰ, ਰਾਹੁਲ ਗਾਂਧੀ, ਅਖਿਲੇਸ਼ ਯਾਦਵ ਤੇ ਫ਼ਾਰੂਕ ਅਬਦੁੱਲਾ ਸਣੇ ਹੋਰ ਆਗੂ ਰਹੇ ਮੌਜੂਦ
ਨਵੀਂ ਦਿੱਲੀ, 27 ਜੂਨ (ਪੰਜਾਬ ਮੇਲ)- ਰਾਸ਼ਟਰਪਤੀ ਚੋਣਾਂ ਵਿਚ ਵਿਰੋਧੀ ਪਾਰਟੀਆਂ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੇ ਅੱਜ ਆਪਣੀ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ। ਸਿਨਹਾ ਨੇ ਰਿਟਰਨਿੰਗ ਅਧਿਕਾਰੀ ਤੇ ਰਾਜ ਸਭਾ ਦੇ ਸਕੱਤਰ ਜਨਰਲ ਪੀ.ਸੀ. ਮੋਡੀ ਨੂੰ ਨਾਮਜ਼ਦਗੀਆਂ ਦੇ ਚਾਰ ਸੈੱਟ ਸੌਂਪੇ। ਇਸ ਮੌਕੇ ਐੱਨ.ਸੀ.ਪੀ. ਸੁਪਰੀਮੋ ਸ਼ਰਦ ਪਵਾਰ, ਕਾਂਗਰਸ ਆਗੂ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਜੈਰਾਮ ਰਮੇਸ਼, ਸਪਾ ਮੁਖੀ ਅਖਿਲੇਸ਼ ਯਾਦਵ, ਡੀ.ਐੱਮ.ਕੇ. ਆਗੂ ਏ.ਰਾਜਾ ਤੇ ਨੈਸ਼ਨਲ ਕਾਨਫਰੰਸ ਦੇ ਫ਼ਾਰੂਕ ਅਬਦੁੱਲਾ ਮੌਜੂਦ ਸਨ। ਵਿਰੋਧੀ ਧਿਰਾਂ ਨੇ 21 ਜੂਨ ਨੂੰ ਸਿਨਹਾ ਨੂੰ ਸਾਂਝਾ ਉਮੀਦਵਾਰ ਐਲਾਨਿਆ ਸੀ। 18 ਜੁਲਾਈ ਨੂੰ ਹੋਣ ਵਾਲੀ ਚੋਣ ਵਿਚ ਸਿਨਹਾ ਦਾ ਮੁਕਾਬਲਾ ਐੱਨ.ਡੀ.ਏ. ਉਮੀਦਵਾਰ ਦਰੋਪਦੀ ਮੁਰਮੂ ਨਾਲ ਹੋਵੇਗਾ। ਮੁਰਮੂ ਨੇ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰਨਾਂ ਸੀਨੀਅਰ ਆਗੂਆਂ ਦੀ ਹਾਜ਼ਰੀ ਵਿਚ ਨਾਮਜ਼ਦਗੀ ਦਾਖ਼ਲ ਕੀਤੀ ਸੀ।