ਰਾਸ਼ਟਰਪਤੀ ਜੋਅ ਬਾਈਡੇਨ ਨੇ ਡੋਨਾਲਡ ਟਰੰਪ ਵੱਲੋਂ ਲਗਾਈ ਗ੍ਰੀਨ ਕਾਰਡ ਜਾਰੀ ਕਰਨ ‘ਤੇ ਲਗਾਈ ਰੋਕ ਨੂੰ ਹਟਾਇਆ

490
Share

ਵਾਸ਼ਿੰਗਟਨ, 26 ਫਰਵਰੀ (ਪੰਜਾਬ ਮੇਲ)- ਰਾਸ਼ਟਰਪਤੀ ਜੋਅ ਬਾਈਡੇਨ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗ੍ਰੀਨ ਕਾਰਡ ਜਾਰੀ ਕਰਨ ‘ਤੇ ਲਗਾਈ ਰੋਕ ਨੂੰ ਹਟਾ ਦਿੱਤਾ ਹੈ।

ਵਕੀਲਾਂ ਦਾ ਕਹਿਣਾ ਸੀ ਕਿ ਇਹ ਫ਼ੈਸਲਾ ਅਮਰੀਕਾ ਵਿਚ ਜਾਇਜ਼ ਇਮੀਗ੍ਰੇਸ਼ਨ ਨੂੰ ਰੋਕ ਰਿਹਾ ਸੀ। ਅਮਰੀਕੀ ਰਾਸ਼ਟਰਪਤੀ ਦਫਤਰ ‘ਵ੍ਹਾਈਟ ਹਾਊਸ’ ਵੱਲੋਂ ਜਾਰੀ ਬਿਆਨ ਵਿਚ ਬਾਈਡੇਨ ਨੇ ਕਿਹਾ,”ਇਹ ਫ਼ੈਸਲਾ ਅਮਰੀਕਾ ਦੇ ਹਿੱਤ ਵਿਚ ਨਹੀਂ ਸੀ। ਇਸ ਦੇ ਉਲਟ ਇਹ ਅਮਰੀਕੀ ਲੋਕਾਂ ਲਈ ਮੁਸ਼ਕਲਾਂ ਪੈਦਾ ਕਰਨ ਵਾਲਾ ਫ਼ੈਸਲਾ ਸੀ। ਇਸ ਨੇ ਅਮਰੀਕਾ ਦੇ ਨਾਗਰਿਕਾਂ ਅਤੇ ਵੈਧ ਸਥਾਨਕ ਵਸਨੀਕਾਂ ਨੂੰ ਉਹਨਾਂ ਦੇ ਪਰਿਵਾਰਾਂ ਨਾਲ ਮਿਲਣ ਤੋਂ ਰੋਕਿਆ ਅਤੇ ਅਮਰੀਕੀ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਾਇਆ।”


Share