ਰਾਸ਼ਟਰਮੰਡਲ ਖੇਡਾਂ: ਵੇਟਲਿਫਟਿੰਗ ਮਹਿਲਾ ਮੁਕਾਬਲੇ ’ਚ ਭਾਰਤ ਦੀ ਹਰਜਿੰਦਰ ਕੌਰ ਨੇ ਜਿੱਤਿਆ ਕਾਂਸੀ ਦਾ ਤਮਗਾ

51
Share

-ਪੰਜਾਬ ਸਰਕਾਰ ਵੱਲੋਂ 40 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ
ਬਰਮਿੰਘਮ, 2 ਅਗਸਤ (ਪੰਜਾਬ ਮੇਲ)- ਇਥੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ’ਚ ਵੇਟਲਿਫਟਿੰਗ ਵਿਚ ਹਰਜਿੰਦਰ ਕੌਰ ਨੇ ਔਰਤਾਂ ਦੇ 71 ਕਿਲੋ ਵਰਗ ਵਿਚ ਕਾਂਸੀ ਦਾ ਤਗ਼ਮਾ ਜਿੱਤਿਆ। ਹਰਜਿੰਦਰ ਨੇ ਕੁੱਲ 212 (ਸਨੈਚ ਵਿਚ 93 ਅਤੇ ਕਲੀਨ ਐਂਡ ਜਰਕ ਵਿਚ 119) ਭਾਰ ਚੁੱਕਿਆ।
ਪੰਜਾਬ ਸਰਕਾਰ ਵੱਲੋਂ ਹਰਜਿੰਦਰ ਨੂੰ 40 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਵੇਟਲਿਫਟਰ ਹਰਜਿੰਦਰ ਕੌਰ ਲਈ 40 ਲੱਖ ਰੁਪਏ ਦੇ ਨਗਦ ਇਨਾਮ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਹਰਜਿੰਦਰ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਾਭਾ ਨੇੜਲੇ ਪਿੰਡ ਮੈਹਸ ਦੀ ਉਭਰਦੀ ਖਿਡਾਰਨ ਨੇ ਇਸ ਵਿਲੱਖਣ ਪ੍ਰਾਪਤੀ ਨਾਲ ਮੁਲਕ ਦਾ ਨਾਂ ਰੌਸ਼ਨ ਕੀਤਾ ਹੈ।

Share