#PUNJAB

ਰਾਸ਼ਟਰੀ ਪ੍ਰੈੱਸ ਦਿਵਸ ਦੇ ਮੌਕੇ ‘ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸੰਗਰੂਰ, 17 ਨਵੰਬਰ (ਦਲਜੀਤ ਕੌਰ/ਪੰਜਾਬ ਮੇਲ)- ਅੱਜ ਰਾਸ਼ਟਰੀ ਪ੍ਰੈਸ ਦਿਵਸ ਦੇ ਮੌਕੇ ‘ਤੇ ਭਾਈ ਗੁਰਦਾਸ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਪ੍ਰੈਸ ਦਿਵਸ ਦੇ ਇਤਿਹਾਸ ਅਤੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ।
ਇੰਸਟੀਚਿਊਟ ਦੇ ਚੇਅਰਮੈਨ ਗੁਨਿੰਦਰਜੀਤ ਸਿੰਘ ਜਵੰਦਾ ਅਤੇ ਡਾਇਰੈਕਟਰ ਡਾ. ਤਨੂਜਾ ਸ੍ਰੀਵਾਸਤਵਾ ਦੀ ਅਗਵਾਈ ਹੇਠ ਕਰਵਾਏ ਸੈਮੀਨਾਰ ਦੌਰਾਨ ਬੁਲਾਰੇ ਰਣਧੀਰ ਸਿੰਘ ਚਹਿਲ ਨੇ ਦੱਸਿਆ ਕਿ ਪ੍ਰੈੱਸ ਕੌਂਸਲ ਆਫ਼ ਇੰਡੀਆ ਨੇ 16 ਨਵੰਬਰ 1966 ਤੋਂ ਆਪਣਾ ਕੰਮ ਆਰੰਭ ਕੀਤਾ ਸੀ ਅਤੇ ਉਸ ਸਮੇਂ ਤੋਂ ਹੀ ਇਹ ਦਿਨ ਦੇਸ਼ ਭਰ ਵਿੱਚ ਹਰ ਸਾਲ ਮਨਾਇਆ ਜਾਂਦਾ ਹੈ। ਬੁਲਾਰੇ ਨੇ ਦੱਸਿਆ ਕਿ ਪ੍ਰੈਸ ਲੋਕਤੰਤਰ ਦੇ ਚਾਰ ਥੰਮਾਂ ਵਿੱਚ ਸ਼ਾਮਲ ਹੈ ਅਤੇ ਇਸਦਾ ਮੁੱਖ ਉਦੇਸ਼ ਪੱਤਰਕਾਰੀ ਦੀ ਆਜ਼ਾਦੀ ਪ੍ਰਤੀ ਜਾਗਰੂਕਤਾ ਫੈਲਾਉਣਾ ਹੈ। ਉਨ੍ਹਾਂ ਦੱਸਿਆ ਕਿ ਸਾਫ ਸੁਥਰੀ ਪੱਤਰਕਾਰਤਾ ਰਾਹੀਂ ਬੁਰਾਈਆਂ ਨੂੰ ਸਾਹਮਣੇ ਲਿਆਂਦਾ ਜਾਂਦਾ ਹੈ ਅਤੇ ਲੋਕਤੰਤਰੀ ਸ਼ਾਸਨ ਪ੍ਰਣਾਲੀ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਇਹ ਮਦਦ ਕਰਦੀ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਅਜੋਕੇ ਯੁੱਗ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ ਪ੍ਰਣਾਲੀ ਦੀ ਕੀਤੀ ਜਾ ਰਹੀ ਵਰਤੋਂ ਬਾਰੇ ਵੀ ਦੱਸਿਆ ਗਿਆ।