#INDIA

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ ਹੁਣ 7 ਜੂਨ ਨੂੰ

ਸੁਲਤਾਨਪੁਰ (ਯੂ.ਪੀ.), 27 ਮਈ (ਪੰਜਾਬ ਮੇਲ)- 2018 ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਕਥਿਤ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਕੇਸ ਦੀ ਅਗਲੀ ਸੁਣਵਾਈ ਹੁਣ 7 ਜੂਨ ਨੂੰ ਹੋਵੇਗੀ। ਰਾਹੁਲ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 27 ਮਈ ਨੂੰ ਹੋਣੀ ਸੀ ਪਰ ਉਨ੍ਹਾਂ ਨੇ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਦੱਸਿਆ ਕਿ ਉਨ੍ਹਾਂ ਦਾ ਮੁਵੱਕਿਲ ਲੋਕ ਸਭਾ ਚੋਣਾਂ ਦੇ ਪ੍ਰਚਾਰ ‘ਚ ਰੁੱਝੇ ਹੋਣ ਕਾਰਨ ਅਦਾਲਤ ‘ਚ ਪੇਸ਼ ਨਹੀਂ ਹੋ ਸਕਿਆ। ਭਾਜਪਾ ਨੇਤਾ ਵਿਜੈ ਮਿਸ਼ਰਾ ਨੇ ਰਾਹੁਲ ਖ਼ਿਲਾਫ਼ 6 ਸਾਲ ਪਹਿਲਾਂ ਮਾਣਹਾਨੀ ਦੇ ਦੋਸ਼ ‘ਚ ਸ਼ਿਕਾਇਤ ਦਰਜ ਕਰਵਾਈ ਸੀ।