ਰਾਹੁਲ ਗਾਂਧੀ ਵੱਲੋਂ ਅੱਜ ਚੰਡੀਗੜ੍ਹ ’ਚ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਦੀ ਸੰਭਾਵਨਾ

397
Share

ਚੰਡੀਗੜ੍ਹ, 21 ਜੂਨ (ਪੰਜਾਬ ਮੇਲ)-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ 21 ਜੂਨ ਨੂੰ ਚੰਡੀਗੜ੍ਹ ਆਉਣ ਦੀ ਚਰਚਾ ਹੈ ਤੇ ਪਤਾ ਲੱਗਾ ਹੈ ਕਿ ਉਹ ਕੋਈ ਇਕ ਦਰਜ਼ਨ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ। ਸੂਚਨਾ ਅਨੁਸਾਰ ਮੁੱਖ ਮੰਤਰੀ ਨਾਲ ਤਾਇਨਾਤ 5 ਵਿਧਾਇਕ, ਜਿਨ੍ਹਾਂ ਨੂੰ ਮੁੱਖ ਮੰਤਰੀ ਦਾ ਸਲਾਹਕਾਰ ਨਿਯੁਕਤ ਕੀਤਾ ਹੋਇਆ ਹੈ ਉਹ ਵੀ ਇਸ ਸੂਚੀ ’ਚ ਸ਼ਾਮਿਲ ਹਨ। ਦੇਰ ਰਾਤ ਤੱਕ ਰਾਹੁਲ ਗਾਂਧੀ ਦੀ ਮੀਟਿੰਗ ਦਾ ਸਮਾਂ ਨਹੀਂ ਦਿੱਤਾ ਗਿਆ ਸੀ। ਰਾਹੁਲ ਗਾਂਧੀ ਵਲੋਂ ਉਕਤ ਮੰਤਰੀਆਂ ਤੇ ਵਿਧਾਇਕਾਂ ਨਾਲ ਵੱਖ-ਵੱਖ ਮੁਲਾਕਾਤ ਕੀਤੀ ਜਾਵੇਗੀ, ਕਿਉਂਕਿ ਇਨ੍ਹਾਂ ’ਚੋਂ ਬਹੁਤੇ ਲੋਕਾਂ ਨਾਲ ਉਨ੍ਹਾਂ ਪਹਿਲਾਂ ਹੀ ਟੈਲੀਫ਼ੋਨ ’ਤੇ ਗੱਲਬਾਤ ਕਰ ਚੁੱਕੇ ਹਨ।

Share