ਰਾਹੁਲ ਗਾਂਧੀ ਵੱਲੋਂ ਕਿਸਾਨ ਅੰਦੋਲਨ ’ਚ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਸੂਚੀ ਨਾ ਹੋਣ ਬਾਰੇ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ

310
Share

ਕਿਹਾ: ਕਾਨੂੰਨਾਂ ਦੇ ਵਿਰੋਧ ’ਚ ਜਾਨ ਗੁਆਉਣ ਵਾਲੇ 500 ਕਿਸਾਨਾਂ ਦੀ ਸੂਚੀ ਸੋਮਵਾਰ ਨੂੰ ਸੰਸਦ ’ਚ ਰੱਖਾਂਗਾ
ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਖੇਤੀ ਕਾਨੂੰਨਾਂ ਦੀ ਵਾਪਸੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦਾ ਕੋਈ ਰਿਕਾਰਡ ਨਾ ਹੋਣ ਬਾਰੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਤੇ ਕਿਹਾ ਪੰਜਾਬ ਸਰਕਾਰ ਕੋਲ ਅਜਿਹੇ 403 ਕਿਸਾਨਾਂ ਦਾ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰਲੇ 100 ਕਿਸਾਨਾਂ ਦੀ ਸੂਚੀ ਹੈ, ਜਿਨ੍ਹਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਵਿਚ ਜਾਨ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਦੀ ਸੂਚੀ ਉਹ ਸੋਮਵਾਰ ਨੂੰ ਸੰਸਦ ਵਿਚ ਰੱਖਣਗੇ। ਇਨ੍ਹਾਂ 503 ਕਿਸਾਨਾਂ ਦੇ ਨਾਮ ਵਾਲੀ ਸੂਚੀ ਪਾਰਟੀ ਜਾਰੀ ਕਰ ਰਹੀ ਹੈ ਤੇ ਬਾਕੀਆਂ ਸੂਚੀ ਪੂਰੇ ਤੱਥਾਂ ਨਾਲ ਬਾਅਦ ਵਿਚ ਜਾਰੀ ਕੀਤੀ ਜਾਵੇਗੀ ਸ਼੍ਰੀ ਗਾਂਧੀ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਖੇਤੀ ਕਾਨੂੰਨਾਂ ਲਈ ਜ਼ਿੰਮੇਵਾਰ ਨਹੀਂ ਹੈ, ਜਿਨ੍ਹਾਂ ਦਾ ਵਿਰੋਧ ਹੋਇਆ। ਇਸ ਦੇ ਬਾਵਜੂਦ ਉਸ ਨੇ 403 ਮਿ੍ਰਤਕ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦਿੱਤੇ। ਉਨ੍ਹਾਂ ਕਿਹਾ, ‘‘ਮੈਨੂੰ ਨਹੀਂ ਲੱਗਦਾ ਕਿ ਮੋਦੀ ਦੀ ਅਗਵਾਈ ਵਾਲੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਅਦ ਕਿਸਾਨਾਂ ਦੀਆਂ ਮੰਗਾਂ ਨੂੰ ਮੰਨੇਗੀ। ਸਰਕਾਰ ਦੇ ਇਰਾਦੇ ਨੇਕ ਨਹੀਂ।’

Share