#INDIA

ਰਾਹੁਲ ਗਾਂਧੀ ਵੱਲੋਂ ਸਜ਼ਾ ‘ਤੇ ਰੋਕ ਲਾਉਣ ਲਈ ਦਾਇਰ ਅਰਜ਼ੀ ‘ਤੇ ਅਦਾਲਤ 20 ਅਪ੍ਰੈਲ ਨੂੰ ਸੁਣਾਏਗੀ ਫ਼ੈਸਲਾ

ਸੂਰਤ, 13 ਅਪ੍ਰੈਲ (ਪੰਜਾਬ ਮੇਲ)- ਇਥੋਂ ਦੀ ਸੈਸ਼ਨ ਅਦਾਲਤ ਨੇ ਕਿਹਾ ਕਿ ਉਹ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਉਨ੍ਹਾਂ ਦੀ ‘ਮੋਦੀ ਗੋਤ’ ਟਿੱਪਣੀ ਬਾਰੇ ਅਪਰਾਧਿਕ ਮਾਣਹਾਨੀ ਮਾਮਲੇ ਵਿੱਚ ਸਜ਼ਾ ‘ਤੇ ਰੋਕ ਲਗਾਉਣ ਦੀ ਪਟੀਸ਼ਨ ‘ਤੇ 20 ਅਪ੍ਰੈਲ ਨੂੰ ਫ਼ੈਸਲਾ ਸੁਣਾਏਗੀ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਧੀਕ ਸੈਸ਼ਨ ਜੱਜ ਆਰਪੀ ਮੋਗੇਰਾ ਨੇ ਕਿਹਾ ਕਿ ਉਹ 20 ਅਪ੍ਰੈਲ ਨੂੰ ਫੈਸਲਾ ਸੁਣਾਉਣਗੇ। ਸੂਰਤ ਦੀ ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ਨੇ 23 ਮਾਰਚ ਨੂੰ ਕਾਂਗਰਸੀ ਆਗੂ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਦੋ ਸਾਲ ਦੀ ਸਜ਼ਾ ਸੁਣਾਈ ਸੀ।

Leave a comment