#INDIA

ਰਾਹੁਲ ਵੱਲੋਂ ਲਾਲੂ ਯਾਦਵ ਨਾਲ ਮੁਲਾਕਾਤ

ਨਵੀਂ ਦਿੱਲੀ, 5 ਅਗਸਤ (ਪੰਜਾਬ ਮੇਲ)-ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਮਿਲੇ ਅਤੇ ਵਿਰੋਧੀ ਦਲਾਂ ਦੇ ਗੱਠਜੋੜ ‘ਇੰਡੀਆ’ ਨੂੰ ਅੱਗੇ ਵਧਾਉਣ ਸਣੇ ਕਈ ਮੁੱਦਿਆਂ ’ਤੇ ਚਰਚਾ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਅੱਜ ਆਰਜੇਡੀ ਸੰਸਦ ਮੈਂਬਰ ਮੀਸਾ ਭਾਰਤੀ ਦੀ ਰਿਹਾਇਸ਼ ’ਤੇ ਪਹੁੰਚੇ ਅਤੇ ਲਾਲੂ ਪ੍ਰਸਾਦ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਇੰਡੀਅਨ ਨੈਸ਼ਨਲ ਡਿਵੈੱਲਪਮੈਂਟਲ ਇਨਕਲੂਸਿਵ ਐਲਾਇੰਸ (ਇੰਡੀਆ) ਨੂੰ ਅੱਗੇ ਲਿਜਾਣ ਸਣੇ ਕਈ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਰਾਹੁਲ ਨੇ ਲਾਲੂ ਪ੍ਰਸਾਦ ਦਾ ਹਾਲ-ਚਾਲ ਵੀ ਪੁੱਛਿਆ।

Leave a comment