-ਪੁਲਿਸ ਨੇ ਕੀਤਾ ਗ੍ਰਿਫਤਾਰ; ਹੁਣ ਕੀਤਾ ਜਾਵੇਗਾ ਡਿਪੋਰਟ
ਨਿਊਯਾਰਕ, 30 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿਚ ਪੰਜਾਬੀਆਂ ਦਾ ਗੜ੍ਹ ਮੰਨੇ ਜਾਂਦੇ ਰਿਚਮੰਡ ਹਿੱਲ ਇਲਾਕੇ ਵਿਚ ਪੰਜਾਬੀ ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਹਿੰਸਕ ਝੜਪ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਝਗੜੇ ਵਿਚ ਨੌਜਵਾਨਾਂ ਨੇ ਇਕ ਦੂਜੇ ‘ਤੇ ਸ਼ਰੇਆਮ ਹਥਿਆਰਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਰਿਚਮੰਡ ਹਿੱਲ ਦੀ 101 ਸਟ੍ਰੀਟ ‘ਤੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਗੱਡੀਆਂ ਦੇ ਹਾਰਨ ਵਜਾਉਣ ਨੂੰ ਲੈ ਕੇ ਮਾਮੂਲੀ ਬਹਿਸ ਹੋਈ ਸੀ, ਜੋ ਕਿ ਛੇਤੀ ਹੀ ਝੜਪ ‘ਚ ਬਦਲ ਗਈ ਤੇ 4 ਪੰਜਾਬੀ ਨੌਜਵਾਨ ਗਲੀ ਦੇ ਵਿਚਾਲੇ ਹੀ ਇੱਕ-ਦੂਜੇ ਨਾਲ ਭਿੜ ਗਏ। ਝਗੜੇ ਦੌਰਾਨ ਇੱਕ ਨੌਜਵਾਨ ਨੇ ਦੂਜੇ ‘ਤੇ ਕੜੇ ਅਤੇ ਡੰਡਿਆਂ ਨਾਲ ਹਮਲਾ ਕੀਤਾ। ਇਸ ਹਮਲੇ ਵਿਚ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਸਿਰ ‘ਚ ਕਾਫ਼ੀ ਡੂੰਘੀ ਸੱਟ ਲੱਗੀ।
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਤੇ ਚਾਰਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦਾ ਵਰਕ ਪਰਮਿਟ ਖ਼ਤਮ ਹੋ ਗਿਆ ਸੀ ਤੇ ਇਨ੍ਹਾਂ ਨੇ ਹੁਣ ਇਨ੍ਹਾਂ ਨੇ ਇੱਥੇ ਅਸਾਈਲਮ ਲਈ ਅਪਲਾਈ ਕੀਤਾ ਹੋਇਆ ਸੀ। ਪਰ ਹੁਣ ਇਸ ਘਟਨਾ ਤੋਂ ਬਾਅਦ ਅਸਾਈਲਮ ਰੱਦ ਹੋਣ ਦੇ ਨਾਲ-ਨਾਲ ਉਨ੍ਹਾਂ ‘ਤੇ ਡਿਪੋਰਟੇਸ਼ਨ ਦੀ ਤਲਵਾਰ ਵੀ ਲਟਕ ਗਈ ਹੈ। ਹਾਲਾਂਕਿ ਉਨ੍ਹਾਂ ਦੀ ਪਛਾਣ ਹਾਲੇ ਜਨਤਕ ਨਹੀਂ ਕੀਤੀ ਗਈ ਹੈ, ਪਰ ਇਸ ਘਟਨਾ ਕਾਰਨ ਪੂਰੇ ਪੰਜਾਬੀ ਭਾਈਚਾਰੇ ‘ਚ ਗੁੱਸਾ ਦੇਖਿਆ ਜਾ ਰਿਹਾ ਹੈ।
ਰਿਚਮੰਡ ਹਿੱਲ ਇਲਾਕੇ ‘ਚ ਪੰਜਾਬੀ ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਹਿੰਸਕ ਝੜਪ

