ਰਿਵਾੜੀ ਦੇ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ ਚਾਰ ਕਰੋਨਾ ਮਰੀਜ਼ਾਂ ਦੀ ਮੌਤ

117
Share

-ਮਰੀਜ਼ਾਂ ਦੇ ਪਰਿਵਾਰਕ ਰਿਸ਼ਤੇਦਾਰਾਂ ਵੱਲੋਂ ਪ੍ਰਦਰਸ਼ਨ
ਰਿਵਾੜੀ, 25 ਅਪ੍ਰੈਲ (ਪੰਜਾਬ ਮੇਲ)- ਇਥੋਂ ਦੇ ਇਕ ਨਿੱਜੀ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ ਚਾਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਕਾਰਨ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਪ੍ਰਸ਼ਾਸਨ ਤੇ ਹਸਪਤਾਲ ਪ੍ਰਬੰਧਕਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਇਥੇ ਆਕਸੀਜਨ ਦੀ ਭਾਰੀ ਘਾਟ ਹੈ। ਦੂਜੇ ਪਾਸੇ ਹਸਪਤਾਲ ਦੇ ਪ੍ਰਬੰਧਕਾਂ ਨੇ ਕਿਹਾ ਕਿ ਉਹ ਪ੍ਰਸ਼ਾਸਨ ਨੂੰ ਕਈ ਵਾਰ ਜਾਣੂ ਕਰਵਾ ਚੁੱਕੇ ਹਨ ਪਰ ਹਾਲੇ ਤੱਕ ਹਸਪਤਾਲ ਨੂੰ ਪੂਰੀ ਆਕਸੀਜਨ ਦੀ ਸਪਲਾਈ ਨਹੀਂ ਪੁੱਜੀ।

Share