ਰੂਸ ਤੋਂ ਐੱਸ-400 ਮਿਜ਼ਾਈਲ ਖਰੀਦ ਮਾਮਲਾ: ਅਮਰੀਕੀ ਰਾਸ਼ਟਰਪਤੀ ਭਾਰਤ ’ਤੇ ਪਾਬੰਦੀਆਂ ਬਾਰੇ ਕਰਨਗੇ ਫੈਸਲਾ

283
Share

ਵਾਸ਼ਿੰਗਟਨ, 3 ਮਾਰਚ (ਪੰਜਾਬ ਮੇਲ)- ਰੂਸ ਤੋਂ ਐੱਸ-400 ਮਿਜ਼ਾਈਲ ਡਿਫੈਂਸ ਸਿਸਟਮ ਦੀ ਖਰੀਦ ਮਾਮਲੇ ’ਚ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਸੀ.ਏ.ਏ.ਟੀ.ਐੱਸ.ਏ. ਕਾਨੂੰਨ ਤਹਿਤ ਭਾਰਤ ’ਤੇ ਪਾਬੰਦੀਆਂ ਲਗਾਉਣ ਜਾਂ ਨਾ ਲਗਾਉਣ ਬਾਰੇ ਫ਼ੈਸਲਾ ਕਰਨਗੇ। ਬਾਈਡਨ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਅਮਰੀਕੀ ਸੰਸਦ ਮੈਂਬਰਾਂ ਨੂੰ ਇਹ ਜਾਣਕਾਰੀ ਦਿੱਤੀ। ਕਾਊਂਟਰਿੰਗ ਅਮਰੀਕਾਜ਼ ਐਡਵਰਸਰੀਜ਼ ਥਰੂ ਸੈਂਕਸ਼ਨ ਐਕਟ (ਸੀ.ਏ.ਏ.ਟੀ.ਐੱਸ.ਏ.) ਤਹਿਤ ਅਮਰੀਕੀ ਪ੍ਰਸ਼ਾਸਨ ਕੋਲ ਇਰਾਨ, ਉੱਤਰੀ ਕੋਰੀਆ ਜਾਂ ਰੂਸ ਨਾਲ ਮਹੱਤਵਪੂਰਨ ਲੈਣ-ਦੇਣ ਵਾਲੇ ਕਿਸੇ ਵੀ ਦੇਸ਼ ਦੇ ਖ਼ਿਲਾਫ਼ ਪਾਬੰਦੀਆਂ ਲਗਾਉਣ ਦਾ ਅਧਿਕਾਰ ਹੈ।

Share