ਰੂਸ ਨਾਲ ਨੇੜਤਾ ਭਾਰਤ ਨੂੰ ਮਹਿੰਗੀ ਪੈ ਸਕਦੀ ਹੈ: ਅਮਰੀਕਾ

130
Share

ਵਾਸ਼ਿੰਗਟਨ, 7 ਅਪ੍ਰੈਲ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਆਰਥਿਕ ਸਲਾਹਕਾਰ ਨੇ ਕਿਹਾ ਹੈ ਕਿ ਯੂਕਰੇਨ ‘ਤੇ ਹਮਲੇ ਤੋਂ ਬਾਅਦ ਅਮਰੀਕਾ ਨੇ ਭਾਰਤ ਨੂੰ ਰੂਸ ਨਾਲ ਬਹੁਤ ਨਜ਼ਦੀਕੀ ਭਾਈਵਾਲੀ ਕਰਨ ਵਿਰੁੱਧ ਚੇਤਾਵਨੀ ਦਿੱਤੀ ਹੈ। ਬੀਬੀਸੀ ਦੀ ਰਿਪੋਰਟ ਮੁਤਾਬਕ ਵ੍ਹਾਈਟ ਹਾਊਸ ਦੀ ਰਾਸ਼ਟਰੀ ਆਰਥਿਕ ਪਰਿਸ਼ਦ ਦੇ ਡਾਇਰੈਕਟਰ ਬ੍ਰਾਇਨ ਡੀਜ਼ ਨੇ ਪੱਤਰਕਾਰਾਂ ਨੂੰ ਕਿਹਾ, ‘ਭਾਰਤ ਸਰਕਾਰ ਨੂੰ ਸਾਡਾ ਸੰਦੇਸ਼ ਹੈ ਕਿ ਰੂਸ ਦੇ ਨਾਲ ਵਧੇਰੇ ਸਪੱਸ਼ਟ ਰਣਨੀਤਕ ਗੱਠਜੋੜ ਵਿੱਚ ਜਾਣ ਦੀ ਕੀਮਤ ਅਤੇ ਨਤੀਜੇ ਭੁਗਤਨੇ ਪੈ ਸਕਦੇ ਹਨ।’


Share