ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਦੇਰ ਸ਼ਾਮ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ਤੇ ਗੱਲਬਾਤ ਕੀਤੀ ਤੇ ਯੂਕਰੇਨ ਵਿਵਾਦ ਬਾਰੇ ਚਰਚਾ ਕਰਦਿਆਂ ਜਲਦੀ ਹੀ ਹਿੰਸਕ ਘਟਨਾਵਾਂ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਆਪਣੇ ਉਸ ਪੁਰਾਣੇ ਭਰੋਸੇ ਨੂੰ ਦੁਹਰਾਇਆ ਕਿ ਰੂਸ ਤੇ ਨਾਟੋ ਵਿਚਾਲੇ ਮੱਤਭੇਦਾਂ ਨੂੰ ਗੱਲਬਾਤ ਜ਼ਰੀਏ ਸੁਲਝਾਇਆ ਜਾ ਸਕਦਾ ਹੈ। ਇਸੇ ਦੌਰਾਨ ਰਾਸ਼ਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਘਟਨਾਵਾਂ ਬਾਰੇ ਸ੍ਰੀ ਮੋਦੀ ਨਾਲ ਜਾਣਕਾਰੀ ਸਾਂਝੀ ਕੀਤੀ। ਸ੍ਰੀ ਮੋਦੀ ਨੇ ਯੂੁਕਰੇਨ ਵਿੱਚ ਭਾਰਤੀ ਨਾਗਰਿਕਾਂ, ਖਾਸਕਰ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਵੀ ਰਾਸ਼ਟਰਪਤੀ ਪੁਤਿਨ ਨਾਲ ਵਿਚਾਰਿਆ ਤੇ ਕਿਹਾ ਕਿ ਇਨ੍ਹਾਂ ਨਾਗਰਿਕਾਂ ਦੀ ਸੁਰੱਖਿਅਤ ਦੇਸ਼ ਵਾਪਸੀ ਨੂੰ ਭਾਰਤ ਸਰਕਾਰ ਵੱਲੋਂ ਤਰਜੀਹ ਦਿੱਤੀ ਜਾ ਰਹੀ ਹੈ।