#EUROPE

ਰੂਸ ਵੱਲੋਂ ਫਰਾਂਸ ਨੂੰ ਯੂਕਰੇਨ ‘ਚ ਫ਼ੌਜ ਭੇਜਣ ਸਬੰਧੀ ਚਿਤਾਵਨੀ

ਮਾਸਕੋ, 4 ਅਪ੍ਰੈਲ (ਪੰਜਾਬ ਮੇਲ)- ਰੂਸ ਦੇ ਰੱਖਿਆ ਮੰਤਰੀ ਨੇ ਬੁੱਧਵਾਰ ਨੂੰ ਆਪਣੇ ਫਰਾਂਸੀਸੀ ਹਮਰੁਤਬਾ ਨੂੰ ਫ਼ੋਨ ਕਰਕੇ ਯੂਕਰੇਨ ਵਿਚ ਫ਼ੌਜਾਂ ਦੀ ਤਾਇਨਾਤੀ ਖ਼ਿਲਾਫ਼ ਚਿਤਾਵਨੀ ਦਿੱਤੀ ਹੈ। ਰੂਸ ਦੇ ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਮਾਸਕੋ ਸੰਘਰਸ਼ ਨੂੰ ਖਤਮ ਕਰਨ ਲਈ ਗੱਲਬਾਤ ਵਿਚ ਹਿੱਸਾ ਲੈਣ ਲਈ ਤਿਆਰ ਹੈ। ਰੂਸੀ ਰੱਖਿਆ ਮੰਤਰਾਲੇ ਦੇ ਬਿਆਨ ਮੁਤਾਬਕ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਫਰਾਂਸ ਦੇ ਰੱਖਿਆ ਮੰਤਰੀ ਸੇਬੇਸਟੀਅਨ ਲੇਕੋਰਨੂ ਨੂੰ ਕਿਹਾ ਕਿ ਜੇ ਪੈਰਿਸ ਯੂਕਰੇਨ ‘ਚ ਫਰਾਂਸ ਦੀ ਫ਼ੌਜ ਭੇਜਣ ਦੇ ਆਪਣੇ ਬਿਆਨ ‘ਤੇ ਅਮਲ ਕਰਦਾ ਹੈ, ਤਾਂ ਇਸ ਨਾਲ ਫਰਾਂਸ ਲਈ ਕਈ ਸਮੱਸਿਆਵਾਂ ਪੈਦਾ ਹੋਣਗੀਆਂ।