-ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੇ ਪ੍ਰਬੰਧ ਵਿਚ ਢਿੱਲ ਦਿੱਤੀ
ਨਵੀਂ ਦਿੱਲੀ, 9 ਸਤੰਬਰ (ਪੰਜਾਬ ਮੇਲ)- ਰੇਲਵੇ ਨੇ ਅੱਜ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਅਸਤੀਫੇ ਸਵੀਕਾਰ ਕਰ ਲਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅੱਜ ਜਾਰੀ ਵੱਖ-ਵੱਖ ਨੋਟਿਸਾਂ ਵਿਚ ਉੱਤਰ ਰੇਲਵੇ ਨੇ ਕਿਹਾ ਕਿ 6 ਸਤੰਬਰ ਨੂੰ ਦਿੱਤੇ ਗਏ ਉਨ੍ਹਾਂ ਦੇ ਅਸਤੀਫਿਆਂ ਨੂੰ ਸਮਰੱਥ ਅਧਿਕਾਰੀ ਵੱਲੋਂ ਤੁਰੰਤ ਪ੍ਰਭਾਵ ਤੋਂ ਸਵੀਕਾਰ ਕਰ ਲਿਆ ਗਿਆ ਹੈ। ਪੂਨੀਆ ਤੇ ਫੋਗਾਟ ਦੋਵੇਂ ਹਾਲ ਹੀ ਵਿਚ ਕਾਂਗਰਸ ‘ਚ ਸ਼ਾਮਲ ਹੋਏ ਹਨ। ਫੋਗਾਟ ਨੂੰ ਜੁਲਾਨਾ ਚੋਣ ਖੇਤਰ ਤੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਲਈ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਹੈ। ਉੱਤਰ ਰੇਵਲੇ ਨੇ ਦੋਹਾਂ ਦੇ ਮਾਮਲਿਆਂ ਵਿਚ ਤਿੰਨ ਮਹੀਨੇ ਦੇ ਨੋਟਿਸ ਪੀਰੀਅਡ ਦੇ ਪ੍ਰਬੰਧ ਵਿਚ ਢਿੱਲ ਦਿੱਤੀ।