#AMERICA #OTHERS

ਰੇਲ ਹਾਦਸਾ: ਗੁਟੇਰੇਜ਼ ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਦੁੱਖ ਦਾ ਇਜ਼ਹਾਰ

ਯੁਕਤ ਰਾਸ਼ਟਰ/ਵਾਸ਼ਿੰਗਟਨ, 4 ਜੂਨ (ਪੰਜਾਬ ਮੇਲ)- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਉੜੀਸਾ ਰੇਲ ਹਾਦਸੇ ਵਿੱਚ ਗਈਆਂ ਜਾਨਾਂ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਗੁਟੇਰੇਜ਼ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ, ‘‘ਸਕੱਤਰ ਜਨਰਲ ਭਾਰਤ ਦੇ ਉੜੀਸਾ ਵਿੱਚ ਰੇਲ ਹਾਦਸੇ ਵਿੱਚ ਗਈਆਂ ਜਾਨਾਂ ਤੇ ਵੱਡੀ ਗਿਣਤੀ ਲੋਕਾਂ ਦੇ ਜ਼ਖਮੀ ਹੋਣ ਤੋਂ ਬਹੁਤ ਦੁਖੀ ਹਨ।’’ ਬਿਆਨ ਵਿੱਚ ਅੱਗੇ ਕਿਹਾ ਗਿਆ ਕਿ ਗੁਟੇਰੇਜ਼ ਨੇ ਪੀੜਤ ਪਰਿਵਾਰਾਂ, ਦੇਸ਼ ਦੇ ਲੋਕਾਂ ਤੇ ਭਾਰਤ ਸਰਕਾਰ ਨਾਲ ਡੂੰਘੀਆਂ ਸੰਵੇਦਨਾਵਾਂ ਜ਼ਾਹਿਰ ਕੀਤੀਆਂ ਹਨ। ਉਨ੍ਹਾਂ ਜ਼ਖ਼ਮੀਆਂ ਦੇ ਜਲਤੀ ਸਿਹਤਯਾਬ ਹੋਣ ਦੀ ਦੁਆ ਕੀਤੀ ਹੈ। ਯੂਐੱਨ ਜਨਰਲ ਅਸੈਂਬਲੀ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਵੀ ਰੇਲ ਹਾਦਸੇ ’ਤੇ ਦੁੱਖ ਜਤਾਇਆ ਹੈ। ਉਧਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਤੇ ਉਨ੍ਹਾਂ ਦੀ ਪਤਨੀ ਜਿਲ ਬਾਇਡਨ ਨੇ ਵੀ ਕਿਹਾ ਕਿ ਉਹ ਭਾਰਤ ਵਿੱਚ ਰੇਲ ਹਾਦਸੇ ਦੀ ਦੁਖਦਾਈ ਖਬਰ ਤੋਂ ਦੁਖੀ ਹਨ।

Leave a comment