ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਖ਼ਿਲਾਫ਼ ਨਜ਼ਰਸਾਨੀ ਪਟੀਸ਼ਨ ’ਤੇ ਸੁਣਵਾਈ 25 ਨੂੰ

138
Share

ਨਵੀਂ ਦਿੱਲੀ, 22 ਮਾਰਚ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਕਿਹਾ ਕਿ 1988 ਦੇ ਰੋਡ ਰੇਜ ਮਾਮਲੇ ’ਚ ਕਿ੍ਰਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ ਮਈ 2018 ਵਿਚ ਸੁਣਾਈ ਗਈ ਸਜ਼ਾ ਸਬੰਧੀ ਨਜ਼ਰਸਾਨੀ ਦੀ ਮੰਗ ਕਰਦੀ ਪਟੀਸ਼ਨ ’ਤੇ ਸੁਣਵਾਈ 25 ਮਾਰਚ ਨੂੰ ਕੀਤੀ ਜਾਵੇਗੀ। ਇਹ ਮਾਮਲਾ ਜਸਟਿਸ ਏ.ਐੱਮ. ਖਾਨਵਿਲਕਰ ਅਤੇ ਐੱਸ.ਕੇ. ਕੌਲ ਦੇ ਵਿਸ਼ੇਸ਼ ਬੈਂਚ ਕੋਲ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਸੀ। ਦੁਪਹਿਰ ਮਗਰੋਂ ਜਦੋਂ ਇਹ ਮਾਮਲਾ ਵਿਸ਼ੇਸ਼ ਬੈਂਚ ਅੱਗੇ ਰੱਖਿਆ ਗਿਆ, ਤਾਂ ਜਸਿਟਸ ਖਾਨਵਿਲਕਰ ਨੇ ਕਿਹਾ ਕਿ ਨਜ਼ਰਸਾਨੀ ਪਟੀਸ਼ਨ ’ਤੇ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ 65 ਸਾਲ ਦੇ ਇੱਕ ਵਿਅਕਤੀ ਨੂੰ ‘ਜਾਣ-ਬੁੱਝ ਕੇ ਸੱਟ ਮਾਰਨ’ ਦਾ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਨੇ ਸਿੱਧੂ ਦੀ ਜੇਲ੍ਹ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਸੀ ਅਤੇ ਉਨ੍ਹਾਂ ਨੂੰ ਇੱਕ ਹਜ਼ਾਰ ਰੁਪਏ ਜੁਰਮਾਨਾ ਲਾਇਆ ਸੀ। ਸਿਖਰਲੀ ਅਦਾਲਤ ਨੇ 25 ਫਰਵਰੀ ਨੂੰ ਨਵਜੋਤ ਸਿੱਧੂ ਨੂੰ ਦੋ ਹਫ਼ਤਿਆਂ ਦੇ ਅੰਦਰ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ, ਜਿਸ ਵਿਚ ਕਿਹਾ ਗਿਆ ਹੈ ਕਿ ਮਾਮਲੇ ਵਿਚ ਉਨ੍ਹਾਂ ਦੀ ਸਜ਼ਾ ਸਿਰਫ਼ ਜਾਣ-ਬੁੱਝ ਕੇ ਸੱਟ ਮਾਰਨ ਦੇ ਅਪਰਾਧ ਲਈ ਨਹੀਂ ਹੋਣੀ ਚਾਹੀਦੀ ਸੀ।

Share