ਲਖੀਮਪੁਰ ਖੀਰੀ ਕਤਲੇਆਮ ਕਾਂਡ ਦੀ ਵਰ੍ਹੇਗੰਢ ਮੌਕੇ ਭਾਕਿਯੂ ਡਕੌਂਦਾ ਅਤੇ ਭਾਕਿਯੂ ਉਗਰਾਹਾਂ ਨੇ ਮੋਦੀ ਸਰਕਾਰ ਦਾ ਪੁਤਲੇ ਫੂਕੇ 

42
Share

ਐੱਸਡੀਐੱਮ ਦਫ਼ਤਰ ਭਵਾਨੀਗੜ੍ਹ ਅੱਗੇ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਕੀਤੀ ਮੰਗ
ਭਵਾਨੀਗੜ੍ਹ, 3 ਅਕਤੂਬਰ (ਦਲਜੀਤ ਕੌਰ ਭਵਾਨੀਗੜ੍ਹ/ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਭਾਕਿਯੂ ਏਕਤਾ ਉਗਰਾਹਾਂ ਵੱਲੋਂ ਲਖੀਮਪੁਰ ਕਤਲਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਇੱਥੇ ਐੱਸਡੀਐੱਮ ਦਫ਼ਤਰ ਭਵਾਨੀਗੜ੍ਹ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕੇ ਅਤੇ ਸੁਖਜਿੰਦਰ ਸਿੰਘ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪੇ ਗਏ।
ਇਸ ਮੌਕੇ ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਸੁਖਦੇਵ ਸਿੰਘ ਬਾਲਦ, ਬੁੱਧ ਸਿੰਘ ਬਾਲਦ ਅਤੇ ਕੁਲਵਿੰਦਰ ਕੌਰ ਭੜੋ ਨੇ ਕਿਹਾ ਕਿ ਦਿੱਲੀ ਕਿਸਾਨ ਮੋਰਚੇ ਦੌਰਾਨ ਲਖੀਮਪੁਰ ਖੀਰੀ ਵਿਖੇ ਭਾਜਪਾ ਦੇ ਮੰਤਰੀ ਦੇ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਦੇ ਕਥਿਤ ਟੋਲੇ ਵੱਲੋਂ ਗੱਡੀ ਚੜ੍ਹਾ ਕੇ 5 ਕਿਸਾਨਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਪਰ ਹਾਲੇ ਤੱਕ ਮੁਲਜ਼ਮਾਂ ਨੂੰ ਸਜ਼ਾਵਾਂ ਨਹੀ ਦਿੱਤੀਆਂ ਗਈਆਂ। ਉੁਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਦੌਰਾਨ ਬੁਲਾਰਿਆਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਝੋਨੇ ਦੀ ਪਰਾਲੀ ਨੂੰ ਸੰਭਾਲਣ ਦੀ ਮੰਗ ਕਰਦਿਆਂ ਅਗਾਊਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਆਪਣੇ ਫਰਜ਼ਾਂ ਤੋੰ ਮੂੰਹ ਫੇਰਿਆ ਹੈ ਤਾਂ ਕਿਸਾਨ ਪਰਾਲੀ ਨੂੰ ਸਾੜਨ ਲਈ ਮਜਬੂਰ ਹੋਣਗੇ। ਇਸ ਮੌਕੇ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਂਚੋ, ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਂਚੋ, ਬਲਵਿੰਦਰ ਸਿੰਘ ਘਨੌੜ, ਹਰਜੀਤ ਸਿੰਘ ਮਹਿਲਾ ਚੌਂਕ, ਜਗਤਾਰ ਸਿੰਘ ਲੱਡੀ, ਰਘਵੀਰ ਸਿੰਘ ਘਰਾਚੋਂ, ਕੁਲਦੀਪ ਸਿੰਘ ਬਖੋਪੀਰ, ਗੁਰਚੇਤ ਸਿੰਘ ਭੱਟੀਵਾਲ, ਗੁਰਦੇਵ ਸਿੰਘ ਆਲੋਅਰਖ ਆਦਿ ਹਾਜ਼ਰ ਸਨ।

Share